ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਰਿੰਦਾਵਨ ‘ਚ ਕਿਸ਼ਤੀ ਪਲਟਣ ਦੀ ਘਟਨਾ ‘ਤੇ ਪ੍ਰਗਟਾਇਆ ਦੁੱਖ – Patiala News | ਪਟਿਆਲਾ ਦੀ ਸਿਆਸਤ


ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਰਿੰਦਾਵਨ ਵਿੱਚ ਕਿਸ਼ਤੀ ਪਲਟਣ ਦੀ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 11 ਅਪਰੈਲ, 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਯਮੁਨਾ ਨਦੀ ਵਿੱਚ ਕਿਸ਼ਤੀ ਪਲਟਣ ਕਾਰਨ ਵਰਿੰਦਾਵਨ ਘਟਨਾ ਵਿੱਚ ਮਾਰੇ ਗਏ ਵਿਅਕਤੀਆਂ ਪ੍ਰਤੀ ਡੂੰਘੇ ਦੁੱਖ ਅਤੇ ਦਿਲੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਸਪੀਕਰ ਸੰਧਵਾਂ ਨੇ ਇਹ ਖ਼ਬਰ ਸੁਣ ਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਬਖਸ਼ਣ ਅਤੇ ਇਸ ਘਾਤਕ ਘਟਨਾ ਵਿੱਚ ਜ਼ਖਮੀ ਹੋਏ ਲੋਕਾਂ ਦੇ ਜਲਦੀ ਸਿਹਤਯਾਬ ਹੋਣ। ਪ੍ਰਮਾਤਮਾ ਉਨ੍ਹਾਂ ਦੇ ਦੁਖੀ ਪਰਿਵਾਰਾਂ ਨੂੰ ਇਸ ਦੁੱਖ ਦੀ ਘੜੀ ਵਿੱਚ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦੀ ਤਾਕਤ ਦੇਵੇ। ਪੋਸਟ ਵਿਯੂਜ਼: 0

Leave a Comment

Your email address will not be published. Required fields are marked *

Scroll to Top