ਪੰਜਾਬ ਵਿੱਚ ਧਾਰਮਿਕ ਬੇਅਦਬੀ ਨੂੰ ਰੋਕਣ ਲਈ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ। ਸਿੰਘ ਮਾਨ, ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਵੱਲੋਂ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਲਾਗੂ ਹੋਣ ਨਾਲ ਦੁਨੀਆ ਭਰ ਦੀਆਂ ਸੰਗਤਾਂ ਨੇ ਖੁਸ਼ੀ ਮਨਾਈ ਹੈ। ਸੁਖਮਨੀ ਸਾਹਿਬ ਦੇ ਪਾਠ, ਨਿਤਨੇਮ ਬਾਣੀਆਂ, ਅਰਦਾਸ ਅਤੇ ਪਾਵਨ ਹੁਕਮਨਾਮੇ ਉਪਰੰਤ ਬਾਬਾ ਕੁਲਵੰਤ ਸਿੰਘ ਚਾਣਕੀਆ ਨੇ ਕਿਹਾ ਕਿ ਸਪੀਕਰ ਸੰਧਵਾਂ ਦਾ ਸਾਫ਼ ਸੁਥਰਾ ਅਕਸ ਅਤੇ ਨਿਮਰ ਸੁਭਾਅ ਸਭ ਨੂੰ ਪ੍ਰਭਾਵਿਤ ਕਰਦਾ ਹੈ। ਸਪੀਕਰ ਸੰਧਵਾਂ ਨੇ ਜਥੇਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ ਸਮੇਤ ਸਮੁੱਚੀ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਭ ਸੰਗਤਾਂ ਦੇ ਸਹਿਯੋਗ ਅਤੇ ਗੁਰੂ ਜੀ ਦੀ ਬਖਸ਼ਿਸ਼ ਸਦਕਾ ਹੀ ਨੇਪਰੇ ਚੜ੍ਹਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਕੰਮ ਵੱਖ-ਵੱਖ ਰਵਾਇਤੀ ਪਾਰਟੀਆਂ ਦੇ ਆਗੂਆਂ ਅਤੇ ਪ੍ਰਭਾਵਸ਼ਾਲੀ ਜਥੇਬੰਦੀਆਂ ਦੇ ਨੁਮਾਇੰਦੇ ਸੱਤਾ ਵਿੱਚ ਹੋਣ ਦੇ ਬਾਵਜੂਦ ਨਹੀਂ ਕਰਵਾ ਸਕੇ। ਹੁਣ ਉਹ ਬੇਬੁਨਿਆਦ ਅਤੇ ਬੇਲੋੜੀ ਬਿਆਨਬਾਜ਼ੀ ਕਰਕੇ ਸਮਾਜ ਵਿੱਚ ਭੰਬਲਭੂਸਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸਪੀਕਰ ਸੰਧਵਾਂ ਨੇ ਕਿਹਾ ਕਿ ਹੁਣ ਕੋਈ ਵੀ ਵਿਅਕਤੀ ਇਸ ਘਿਨਾਉਣੇ ਅਪਰਾਧ ਨੂੰ ਕਰਨ ਤੋਂ ਡਰੇਗਾ ਕਿਉਂਕਿ ਸਖ਼ਤ ਸਜ਼ਾ ਦਾ ਕਾਨੂੰਨ ਬਣਾਇਆ ਗਿਆ ਹੈ। ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਆਈਆਂ ਸੰਗਤਾਂ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਦਾ ਇਸ ਮਿਸਾਲੀ ਕਾਰਜ ਲਈ ਧੰਨਵਾਦ ਕੀਤਾ। ਪੋਸਟ ਵਿਯੂਜ਼: 0
