ਪੰਜਾਬ ਸਰਕਾਰ 24 ਅਪ੍ਰੈਲ ਨੂੰ ਰਾਤ 8 ਵਜੇ ਰਾਜ ਵਿੱਚ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਡਰਿੱਲ ਕਰੇਗੀ। ਅੱਠ ਤੋਂ ਸਾਢੇ ਅੱਠ ਵਜੇ ਤੱਕ 15 ਮਿੰਟ ਲਈ ਹੋਣ ਵਾਲੀ ਮੌਕ ਡਰਿੱਲ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ’ਤੇ ਕਰਵਾਈ ਜਾ ਰਹੀ ਹੈ। ਇਸ ਅਭਿਆਸ ਦਾ ਮੁੱਖ ਉਦੇਸ਼ ਕਿਸੇ ਵੀ ਹੰਗਾਮੀ ਸਥਿਤੀ, ਐਮਰਜੈਂਸੀ ਸਥਿਤੀ ਜਾਂ ਹਵਾਈ ਹਮਲੇ ਦੀ ਸਥਿਤੀ ਵਿੱਚ ਸਿਵਲ ਡਿਫੈਂਸ ਅਤੇ ਪ੍ਰਸ਼ਾਸਨ ਦੀ ਤਿਆਰੀ ਦਾ ਮੁਲਾਂਕਣ ਕਰਨਾ ਹੈ। ਮੌਕ ਡਰਿੱਲ ‘ਏਅਰ ਰੇਡ ਚੇਤਾਵਨੀ’ ਸਾਇਰਨ ਨਾਲ ਸ਼ੁਰੂ ਹੋਵੇਗੀ, ਜੋ 2 ਮਿੰਟ ਲਈ ਉੱਚੀ-ਨੀਵੀਂ ਪਿੱਚ ‘ਤੇ ਵੱਜੇਗੀ। ਸਾਇਰਨ ਵੱਜਦੇ ਹੀ ਪਛਾਣੇ ਗਏ ਖੇਤਰਾਂ ਵਿੱਚ ਪੂਰੀ ਤਰ੍ਹਾਂ ਬਲੈਕਆਊਟ ਲਾਗੂ ਕਰ ਦਿੱਤਾ ਜਾਵੇਗਾ। ਅਭਿਆਸ ਦੌਰਾਨ ਵੱਖ-ਵੱਖ ਐਮਰਜੈਂਸੀ ਆਪਰੇਸ਼ਨਾਂ ਜਿਵੇਂ ਕਿ ਫਾਇਰ ਰਿਸਪਾਂਸ ਓਪਰੇਸ਼ਨ, ਖੋਜ ਅਤੇ ਬਚਾਅ ਕਾਰਜ, ਫਸਟ ਏਡ ਅਤੇ ਡਾਕਟਰੀ ਸਹਾਇਤਾ, ਜ਼ਖਮੀ ਵਿਅਕਤੀਆਂ ਨੂੰ ਸੁਰੱਖਿਅਤ ਕੱਢਣ ਦੇ ਨਾਲ-ਨਾਲ ਟ੍ਰੈਫਿਕ ਅਤੇ ਭੀੜ ਨਿਯੰਤਰਣ ਉਪਾਵਾਂ ਦੁਆਰਾ ਫੀਲਡ ਤਾਲਮੇਲ ਦੀ ਜਾਂਚ ਕੀਤੀ ਜਾਵੇਗੀ। ਹਾਲਾਂਕਿ, ਹਸਪਤਾਲ, ਫਾਇਰ ਬ੍ਰਿਗੇਡ ਅਤੇ ਹੋਰ ਜ਼ਰੂਰੀ ਸੇਵਾਵਾਂ ਆਮ ਵਾਂਗ ਕੰਮ ਕਰਦੀਆਂ ਰਹਿਣਗੀਆਂ। ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਹ ਇੱਕ ਨਿਯਮਿਤ ਅਭਿਆਸ ਹੈ, ਇਸ ਲਈ ਕਿਸੇ ਵੀ ਅਫਵਾਹ ‘ਤੇ ਧਿਆਨ ਨਾ ਦਿਓ। ਬਲੈਕਆਊਟ ਦੌਰਾਨ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖੋ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦਿਓ ਤਾਂ ਜੋ ਸੂਬੇ ਦੀ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕੀਤਾ ਜਾ ਸਕੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
