ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ।ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ: ਅਮਰਪਾਲ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ। ਸਾਰੇ ਵਿਦਿਆਰਥੀਆਂ ਦੇ ਨਤੀਜੇ ਬੋਰਡ ਦੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੇ ਗਏ ਹਨ। ਵਿਦਿਆਰਥੀ ਆਪਣਾ ਰੋਲ ਨੰਬਰ ਦਰਜ ਕਰਕੇ ਆਪਣਾ ਨਤੀਜਾ ਦੇਖ ਸਕਦੇ ਹਨ। ਜ਼ਿਲ੍ਹਾ ਫ਼ਰੀਦਕੋਟ ਦੇ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀ ਵਿਦਿਆਰਥਣ ਹਰਲੀਨ ਸ਼ਰਮਾ ਨੇ 650 ‘ਚੋਂ 646 ਅੰਕ ਪ੍ਰਾਪਤ ਕਰਕੇ ਸੂਬੇ ਭਰ ‘ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।ਰੂਪਨਗਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ ਦੀ ਵਿਦਿਆਰਥਣ ਮਨੀ ਮਹੇਸ਼ ਸ਼ਰਮਾ ਨੇ 645 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ ਹੈ | ਹੁਸ਼ਿਆਰਪੁਰ ਦੀ ਰੀਆ ਰਾਣੀ ਨੇ ਵੀ 645 ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕਰਕੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਬੋਰਡ ਮੁਤਾਬਕ ਇਸ ਸਾਲ ਪੰਜਾਬ ਬੋਰਡ ਦੀ 10ਵੀਂ ਜਮਾਤ ਦੀ ਪ੍ਰੀਖਿਆ 2 ਲੱਖ 84 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਦਿੱਤੀ ਸੀ। ਇਹ ਪ੍ਰੀਖਿਆਵਾਂ ਸੂਬੇ ਭਰ ਵਿੱਚ 1 ਮਾਰਚ ਤੋਂ 1 ਅਪ੍ਰੈਲ ਤੱਕ ਲਈਆਂ ਗਈਆਂ ਸਨ। ਇਮਤਿਹਾਨ ਖਤਮ ਹੋਣ ਤੋਂ ਬਾਅਦ ਵਿਦਿਆਰਥੀਆਂ ਅਤੇ ਮਾਪੇ ਨਤੀਜਿਆਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਸਨ ਅਤੇ ਅੱਜ ਇਹ ਉਡੀਕ ਖਤਮ ਹੋ ਗਈ ਹੈ। PSEB ਦੀ ਅਧਿਕਾਰਤ ਵੈੱਬਸਾਈਟ ‘ਤੇ ਜਾਓ। ਹੋਮਪੇਜ ‘ਤੇ ਉਪਲਬਧ “ਨਤੀਜੇ” ਲਿੰਕ ‘ਤੇ ਕਲਿੱਕ ਕਰੋ। 10ਵੀਂ ਜਮਾਤ ਦਾ ਨਤੀਜਾ 2026 ਵਿਕਲਪ ਚੁਣੋ। ਆਪਣਾ ਰੋਲ ਨੰਬਰ ਜਾਂ ਨਾਮ ਦਰਜ ਕਰੋ। ਨਤੀਜਾ ਦੇਖਣ ਲਈ ਸਬਮਿਟ ‘ਤੇ ਕਲਿੱਕ ਕਰੋ। ਨਤੀਜਾ ਤੁਹਾਡੇ ਸਾਹਮਣੇ ਦਿਖਾਇਆ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
