ਪੰਜਾਬ ਭਰ ਵਿੱਚ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ ਹੋ ਗਈ ਹੈ। ਮੀਟਿੰਗ ਵਿੱਚ ਸਰਕਾਰ ਅਤੇ ਸਫ਼ਾਈ ਕਰਮਚਾਰੀਆਂ ਦਰਮਿਆਨ ਸਮਝੌਤਾ ਹੋ ਗਿਆ ਹੈ। ਸਫ਼ਾਈ ਕਰਮਚਾਰੀਆਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਦੀ ਆਪਣੀ ਵਚਨਬੱਧਤਾ ਦੇ ਹਿੱਸੇ ਵਜੋਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਠੇਕੇ ‘ਤੇ ਰੱਖੇ ਸੈਨੀਟੇਸ਼ਨ ਵਰਕਰਾਂ ਅਤੇ ਸੀਵਰਮੈਨਾਂ ਦੇ ਮਾਸਿਕ ਤਨਖਾਹਾਂ ਵਿੱਚ ਵੱਡੇ ਵਾਧੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਡੇ ਸ਼ਹਿਰਾਂ ਵਿੱਚ ਸਫ਼ਾਈ ਕਰਨ ਵਾਲੇ ਸਫ਼ਾਈ ਸੇਵਕਾਂ ਦੀ ਅਹਿਮ ਭੂਮਿਕਾ ਹੈ। ਇਹ ਫ਼ੈਸਲਾ ਇਹ ਯਕੀਨੀ ਬਣਾਉਂਦਾ ਹੈ ਕਿ ਕੰਟਰੈਕਟ ਸਫ਼ਾਈ ਕਰਨ ਵਾਲਿਆਂ ਅਤੇ ਸੀਵਰਮੈਨਾਂ ਨੂੰ ਹੁਣ ਪਰਖ ਸਮੇਂ ਦੌਰਾਨ ਰੈਗੂਲਰ ਸਫ਼ਾਈ ਕਰਮਚਾਰੀਆਂ/ਸੀਵਰਮੈਨਾਂ ਨੂੰ ਦਿੱਤੇ ਜਾਂਦੇ ਕੁੱਲ ਮਾਸਿਕ ਮਿਹਨਤਾਨੇ ਦੇ ਬਰਾਬਰ ਮਿਹਨਤਾਨਾ ਮਿਲੇਗਾ।”
