ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਕੱਲ੍ਹ ਜਲੰਧਰ ਵਿਖੇ ‘ਆਪ’ ਦੇ ਸਾਰੇ ਵਿਧਾਇਕ ਇਕੱਠੇ ਹੋਣਗੇ


ਆਮ ਆਦਮੀ ਪਾਰਟੀ ਦੇ 6 ਰਾਜ ਸਭਾ ਮੈਂਬਰਾਂ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਉਥਲ-ਪੁਥਲ ਮਚ ਗਈ ਹੈ। ਪਾਰਟੀ ਦੇ 6 ਮੈਂਬਰਾਂ ਵੱਲੋਂ ਬਗਾਵਤ ਕਰਨ ਤੋਂ ਬਾਅਦ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਇਸ ਵੱਡੀ ਘਟਨਾ ਤੋਂ ਬਾਅਦ ਭਲਕੇ ਜਲੰਧਰ ਵਿਖੇ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਗਈ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਬੈਠਕ 2027 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਅਤੇ ਰਾਜ ਸਭਾ ‘ਚ ਵੱਡੇ ਫੇਰਬਦਲ ਦੇ ਮੁੱਦੇ ‘ਤੇ ਮੰਥਨ ਹੋਣ ਜਾ ਰਹੀ ਹੈ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਅੱਜ ਪ੍ਰੈੱਸ ਕਾਨਫਰੰਸ ਵੀ ਕਰਨ ਜਾ ਰਹੇ ਹਨ। ਇਸ ਦੌਰਾਨ ਉਹ ਕਿਸੇ ਅਹਿਮ ਮੁੱਦੇ ‘ਤੇ ਚਰਚਾ ਕਰ ਸਕਦੇ ਹਨ। ਸੀਐਮ ਮਾਨ ਦੁਪਹਿਰ 2 ਵਜੇ ਕਣਕ ਦੀ ਖਰੀਦ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਵੀ ਕਰਨਗੇ। ਇਸ ਤੋਂ ਬਾਅਦ ਉਨ੍ਹਾਂ ਨੇ ਅੱਜ ਬਾਅਦ ਦੁਪਹਿਰ 3:30 ਵਜੇ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top