ਚੰਡੀਗੜ੍ਹ, 24 ਮਈ, 2026:
ਪੰਜਾਬ ਸਰਕਾਰ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੇ ਤਹਿਤ ਪੰਜਾਬ ਰਾਜ ਵਿੱਚ 26 ਮਈ, 2026 (ਮੰਗਲਵਾਰ) ਨੂੰ ਆਮ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫੈਸਲਾ 26 ਮਈ 2020 ਨੂੰ ਹੋਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਵਿੱਚ ਵੋਟਰਾਂ ਨੂੰ ਵੋਟ ਪਾਉਣ ਦੀ ਸਹੂਲਤ ਦੇਣ ਲਈ ਲਿਆ ਗਿਆ ਹੈ।
ਇਹ ਛੁੱਟੀ ਚੰਡੀਗੜ੍ਹ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ‘ਤੇ ਵੀ ਲਾਗੂ ਹੋਵੇਗੀ।
