ਪੰਜਾਬ ਸਰਕਾਰ ਵੱਲੋਂ ਈਦ-ਉਲ-ਜ਼ੂਹਾ (ਬਕਰੀਦ) ਦੀ 27 ਮਈ ਦੀ ਬਜਾਏ 28 ਮਈ ਨੂੰ ਗਜ਼ਟਿਡ ਛੁੱਟੀ ਐਲਾਨੀ ਗਈ ਹੈ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਈਦ-ਉਲ-ਜ਼ੂਹਾ (ਬਕਰੀਦ) ਦੀ ਗਜ਼ਟਿਡ ਛੁੱਟੀ 27 ਮਈ, 2026 ਨੂੰ ਘੋਸ਼ਿਤ ਕੀਤੀ ਗਈ ਸੀ ਪਰ ਪਹਿਲਾਂ ਨੋਟੀਫਿਕੇਸ਼ਨ ਵਿੱਚ ਸੋਧ ਕਰਕੇ ਹੁਣ ਇਹ ਛੁੱਟੀ 26 ਮਈ (2026) ਨੂੰ ਹੋਵੇਗੀ। ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਅੱਜ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
