ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦੇ ਅਧਿਆਪਕ ਮੁਅੱਤਲ


ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਦੇ ਸਰਕਾਰੀ ਮਿਡਲ ਸਕੂਲ ਦੀਆਂ ਵਿਦਿਆਰਥਣਾਂ ਨਾਲ ਬਦਸਲੂਕੀ ਅਤੇ ਧਮਕੀਆਂ ਦੇਣ ਦੀ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਸਕੂਲ ਵਿੱਚ ਤਾਇਨਾਤ ਸਮਾਜਿਕ ਸਿੱਖਿਆ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਮੋਗਾ ਵੱਲੋਂ ਪੇਸ਼ ਕੀਤੀ ਮੁੱਢਲੀ ਰਿਪੋਰਟ ’ਤੇ ਆਧਾਰਤ ਹੈ।

ਛੇਵੀਂ ਅਤੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਦੋਸ਼ ਲਾਇਆ ਸੀ ਕਿ ਉਕਤ ਅਧਿਆਪਕ ਨੇ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਛੂਹਿਆ ਅਤੇ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਨ੍ਹਾਂ ਨੂੰ ਕੱਢ ਦਿੱਤਾ ਜਾਵੇਗਾ।

Leave a Comment

Your email address will not be published. Required fields are marked *

Scroll to Top