ਸੁਵੇਂਦੂ ਅਧਿਕਾਰੀ ਨੇ ਪੱਛਮੀ ਬੰਗਾਲ ਦੇ ਪਹਿਲੇ ਭਾਜਪਾ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਊਂਡ ‘ਚ ਸਹੁੰ ਚੁੱਕ ਸਮਾਗਮ ਹੋ ਰਿਹਾ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਮੰਤਰੀ ਜੇਪੀ ਨੱਡਾ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਸਮੇਤ ਸੀਨੀਅਰ ਐਨਡੀਏ ਆਗੂ ਕੋਲਕਾਤਾ ਦੇ ਆਈਕੋਨਿਕ ਬ੍ਰਿਗੇਡ ਪਰੇਡ ਮੈਦਾਨ ਵਿੱਚ ਮੌਜੂਦ ਹਨ, ਜਿੱਥੇ ਪੱਛਮੀ ਬੰਗਾਲ ਵਿੱਚ ਭਾਜਪਾ ਸਰਕਾਰ ਦਾ ਸਹੁੰ ਚੁੱਕ ਸਮਾਗਮ ਹੋ ਰਿਹਾ ਹੈ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਨੇ ਗੁਰੂਦੇਵ ਰਾਬਿੰਦਰਨਾਥ ਟੈਗੋਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ।
