ਚੰਡੀਗੜ੍ਹ/ਅੰਮ੍ਰਿਤਸਰ: ਪੰਜਾਬ ਦੀ ਸਿਆਸਤ ਤੋਂ ਇਸ ਸਮੇਂ ਦੀ ਸਭ ਤੋਂ ਵੱਡੀ ਅਤੇ ਸਨਸਨੀਖੇਜ਼ ਖਬਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸ ਬਿਕਰਮ ਸਿੰਘ ਮਜੀਠੀਆ ਮੁਸ਼ਕਿਲਾਂ ਲਗਾਤਾਰ ਵਧ ਰਹੀਆਂ ਹਨ। ਪੰਜਾਬ ਪੁਲਿਸ ਵੱਲੋਂ ਮਜੀਠੀਆ ਖਿਲਾਫ ਵੱਡੀ ਕਾਰਵਾਈ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ ਗਿਆ ਹੈ
✈️ ਹੁਣ ਮਜੀਠੀਆ ਦੇਸ਼ ਛੱਡ ਕੇ ਨਹੀਂ ਜਾ ਸਕਣਗੇ
ਲੁਕਆਊਟ ਸਰਕੂਲਰ ਜਾਰੀ ਹੋਣ ਤੋਂ ਬਾਅਦ ਬਿਕਰਮ ਮਜੀਠੀਆ ਦੇਸ਼ ਛੱਡ ਕੇ ਵਿਦੇਸ਼ ਨਹੀਂ ਭੱਜ ਸਕਣਗੇ। ਦੇਸ਼ ਦੇ ਸਾਰੇ ਹਵਾਈ ਅੱਡਿਆਂ ਅਤੇ ਬੰਦਰਗਾਹਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ ਤਾਂ ਜੋ ਕਿਸੇ ਵੀ ਸੰਭਾਵਿਤ ਆਵਾਜਾਈ ਨੂੰ ਤੁਰੰਤ ਰੋਕਿਆ ਜਾ ਸਕੇ।
🔍 ਵਾਰਦਾਤ ਤੋਂ ਬਾਅਦ ਮਜੀਠਾ ਫਰਾਰ!
ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਿਕਰਮ ਮਜੀਠੀਆ ਮਜੀਠਾ ਥਾਣੇ ਦੀ ਹਦੂਦ ਅੰਦਰ ਵਾਪਰੀ ਵੱਡੀ ਵਾਰਦਾਤ ਤੋਂ ਬਾਅਦ ਲਗਾਤਾਰ ਫਰਾਰ ਦੱਸਿਆ ਜਾ ਰਿਹਾ ਹੈ। ਪੰਜਾਬ ਪੁਲਿਸ ਦੀਆਂ ਕਈ ਟੀਮਾਂ ਉਸ ਦੀ ਭਾਲ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਰਹੀਆਂ ਹਨ ਪਰ ਅਜੇ ਤੱਕ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਇਸ ਲਈ ਪੁਲਿਸ ਨੇ ਇਹ ਸਖ਼ਤ ਕਦਮ ਚੁੱਕਿਆ ਹੈ ਤਾਂ ਜੋ ਉਹ ਕਾਨੂੰਨ ਦੀ ਪਕੜ ਤੋਂ ਬਚ ਨਾ ਸਕਣ।
ਪੰਜਾਬ ਪੁਲਸ ਇਸ ਮਾਮਲੇ ‘ਚ ਕਾਫੀ ਗੰਭੀਰ ਨਜ਼ਰ ਆ ਰਹੀ ਹੈ ਅਤੇ ਆਉਣ ਵਾਲੇ ਕੁਝ ਘੰਟਿਆਂ ‘ਚ ਇਸ ਮਾਮਲੇ ‘ਚ ਕੁਝ ਹੋਰ ਵੀ ਸ਼ਾਮਲ ਹੈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
