ਮਜੀਠੀਆ ਮਾਮਲਾ : ਗਜਪਤ ਗਰੇਵਾਲ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 29 ਜੁਲਾਈ ਤੱਕ ਮੁਲਤਵੀ


ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੁਹਾਲੀ ਬਾਰ ਐਸੋਸੀਏਸ਼ਨ ਵੱਲੋਂ ਅਣਮਿੱਥੇ ਸਮੇਂ ਲਈ ਕੀਤੀ ਗਈ ਹੜਤਾਲ ਕਾਰਨ ਅਦਾਲਤੀ ਕਾਰਵਾਈ ਅੱਗੇ ਨਹੀਂ ਵਧ ਸਕੀ। ਇਸ ਦੌਰਾਨ ਪੰਜਾਬ ਵਿਜੀਲੈਂਸ ਬਿਓਰੋ ਦੇ ਕਬਜ਼ੇ ਵਿੱਚ ਚੱਲ ਰਹੇ ਬਿਕਰਮ ਸਿੰਘ ਮਜੀਠੀਆ ਦੇ ਮਸ਼ੋਬਰਾ ਸਥਿਤ ਫਾਰਮ ਹਾਊਸ ਦੀਆਂ ਚਾਬੀਆਂ ਅਤੇ ਮਜੀਠੀਆ ਦੇ ਨਜ਼ਦੀਕੀ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 29 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਗਈ ਹੈ।ਜ਼ਿਕਰਯੋਗ ਹੈ ਕਿ ਮਜੀਠੀਆ ਖ਼ਿਲਾਫ਼ ਜਾਂਚ ਦੌਰਾਨ ਬਿਕਰਮ ਸਿੰਘ ਮਜੀਠੀਆ ਦਾ ਮੋਬਾਈਲ ਫੋਨ ਵੀ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜ਼ਬਤ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਮਸ਼ੋਬਰਾ ਸਥਿਤ ਫਾਰਮ ਹਾਊਸ ਦੀਆਂ ਚਾਬੀਆਂ ਦਾ ਮਾਮਲਾ ਵੀ ਅਦਾਲਤ ਦੇ ਵਿਚਾਰ ਅਧੀਨ ਹੈ। ਦੂਜੇ ਪਾਸੇ ਇਸੇ ਕੇਸ ਵਿੱਚ ਨਾਮਜ਼ਦ ਮਜੀਠੀਆ ਦੇ ਨਜ਼ਦੀਕੀ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਵੱਲੋਂ ਦਾਇਰ ਜ਼ਮਾਨਤ ਅਰਜ਼ੀ ’ਤੇ ਹੁਣ 29 ਜੁਲਾਈ ਨੂੰ ਹੀ ਸੁਣਵਾਈ ਹੋਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top