ਮਾਨਸਾ: ਨਹਿਰ ‘ਚ ਡੁੱਬਣ ਨਾਲ ਦੋ ਬੱਚਿਆਂ ਦੀ ਮੌਤ, ਦੋਨਾਂ ਪਰਿਵਾਰਾਂ ‘ਚ ਸੋਗ ਦਾ ਮਾਹੌਲ


ਮਾਨਸਾ ਦੇ ਕਸਬਾ ਭੀਖੀ ਵਿਖੇ ਨਹਿਰ ‘ਚ ਨਹਾਉਂਦੇ ਸਮੇਂ ਇਕ 16 ਸਾਲਾ ਅਤੇ 15 ਸਾਲਾ ਬੱਚੇ ਦੀ ਡੁੱਬਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਬੱਚਿਆਂ ਦੀਆਂ ਲਾਸ਼ਾਂ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਰੱਖੀਆਂ ਗਈਆਂ ਹਨ, ਦੋਵੇਂ ਬੱਚੇ ਆਪਣੇ ਮਾਪਿਆਂ ਦੇ ਇਕਲੌਤੇ ਪੁੱਤਰ ਸਨ। ਮਾਨਸਾ ਦੇ ਕਸਬਾ ਭੀਖੀ ਵਿਖੇ ਗਰਮੀਆਂ ਦੌਰਾਨ ਨਹਿਰ ਵਿੱਚ ਨਹਾਉਂਦੇ ਸਮੇਂ ਦੋ ਬੱਚਿਆਂ ਦੀ ਡੁੱਬਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਾਫੀ ਜੱਦੋ ਜਹਿਦ ਤੋਂ ਬਾਅਦ ਬੱਚਿਆਂ ਦੀਆਂ ਲਾਸ਼ਾਂ ਨਹਿਰ ‘ਚੋਂ ਮਿਲੀਆਂ। ਜਿਸ ਤੋਂ ਬਾਅਦ ਉਨ੍ਹਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਮ੍ਰਿਤਕ ਬੱਚੇ ਦੇ ਮਾਮਾ ਭਿੰਦਰ ਸਿੰਘ ਨੇ ਦੱਸਿਆ ਕਿ ਭੀਖੀ ਦੇ ਇਹ ਦੋਵੇਂ ਬੱਚੇ ਇੱਕ ਪ੍ਰਾਈਵੇਟ ਸਕੂਲ ਵਿੱਚ 10ਵੀਂ ਜਮਾਤ ਵਿੱਚ ਪੜ੍ਹਦੇ ਸਨ। ਉਸ ਨੇ ਦੱਸਿਆ ਕਿ ਰਾਤ 10 ਵਜੇ ਦੇ ਕਰੀਬ ਗੁਰਿੰਦਰ ਅਤੇ ਉਸ ਦਾ ਦੋਸਤ ਦੋਵੇਂ ਨਹਿਰ ਵਿੱਚ ਨਹਾਉਣ ਗਏ ਸਨ। ਜਿੱਥੇ ਉਨ੍ਹਾਂ ਦੀ ਡੁੱਬਣ ਕਾਰਨ ਮੌਤ ਹੋ ਗਈ ਹੈ। ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਪਿੰਡ ਢਪਈ ਦੇ ਗੁਰਵਿੰਦਰ ਸਿੰਘ 16 ਸਾਲ ਅਤੇ ਭੀਖੀ ਦੇ ਸੁਖਪ੍ਰੀਤ ਸਿੰਘ 15 ਸਾਲ ਦੀਆਂ ਲਾਸ਼ਾਂ ਹਸਪਤਾਲ ਪਹੁੰਚੀਆਂ ਹਨ। ਜਿਸ ਦੀ ਨਹਿਰ ‘ਚ ਡੁੱਬਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਲਾਸ਼ਾਂ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top