ਚੰਡੀਗੜ੍ਹ, 16 ਜੂਨ- ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ਵਿਖੇ ਨਿਯੁਕਤੀ ਪੱਤਰ ਵੰਡਣਗੇ। ਨਿਯੁਕਤੀ ਪੱਤਰ ਵੰਡ ਸਮਾਰੋਹ ਵਿਕਾਸ ਭਵਨ, ਮੋਹਾਲੀ ਵਿਖੇ ਹੋਵੇਗਾ। ਸਿਹਤ ਖੇਤਰ ਵਿੱਚ 523 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ। ਮਾਨ ਸਰਕਾਰ ਨੇ ਹੁਣ ਤੱਕ 67,040 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।
