ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ‘ਐਸ.ਆਈ.ਆਰ. ਮੁੱਖ ਨਾਗਰਿਕ ਸੇਵਾਵਾਂ ਦੀ ਸਹੂਲਤ ਲਈ ਸਰਕਾਰੀ ਫੀਸਾਂ ਦੀ ਛੋਟ


• *ਭਗਵੰਤ ਮਾਨ ਸਰਕਾਰ ਵੱਲੋਂ 1 ਜੁਲਾਈ ਤੋਂ 30 ਸਤੰਬਰ ਤੱਕ ਸਿਵਲ ਸੇਵਾਵਾਂ ਲਈ ਫੀਸਾਂ ਅਤੇ ਸੁਵਿਧਾ ਖਰਚਿਆਂ ਦੀ ਮੁਆਫੀ*

• *ਤਿੰਨ ਮਹੀਨਿਆਂ ਦੇ ਸਮੇਂ ਦੌਰਾਨ ਸਰਕਾਰੀ ਫੀਸਾਂ ਅਤੇ ਸੁਵਿਧਾ ਖਰਚਿਆਂ ਦਾ ਬੋਝ ਪੰਜਾਬ ਸਰਕਾਰ ਖੁਦ ਚੁੱਕੇਗੀ: ਹਰਪਾਲ ਸਿੰਘ ਚੀਮਾ*

ਚੰਡੀਗੜ੍ਹ, 2 ਜੁਲਾਈ:

ਵੋਟਰ ਸੂਚੀਆਂ ਦੀ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵੀਜ਼ਨ (ਐਸਆਈਆਰ) ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਅਤੇ ਨਾਗਰਿਕਾਂ ਨੂੰ ਬਿਨਾਂ ਕਿਸੇ ਵਿੱਤੀ ਬੋਝ ਦੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਮੰਤਰੀ ਮੰਡਲ ਨੇ 1 ਜੁਲਾਈ ਤੋਂ 30 ਸਤੰਬਰ, 2062 ਤੱਕ ਕਈ ਪ੍ਰਮੁੱਖ ਨਾਗਰਿਕ ਸੇਵਾਵਾਂ ਲਈ ਸਰਕਾਰੀ ਫੀਸਾਂ ਅਤੇ ਸੁਵਿਧਾ ਖਰਚਿਆਂ ਨੂੰ ਮੁਆਫ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

*SIR ਦੌਰਾਨ ਮੁੱਖ ਨਾਗਰਿਕ ਸੇਵਾਵਾਂ ਲਈ ਸਰਕਾਰੀ ਫੀਸਾਂ ਦੀ ਛੋਟ*

ਇਸ ਸਬੰਧ ਵਿੱਚ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਵੋਟਰ ਸੂਚੀਆਂ ਦੀ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸਆਈਆਰ) ਦੀ ਸਹੂਲਤ ਲਈ ਤਿੰਨ ਮਹੀਨਿਆਂ ਦੀ ਮਿਆਦ ਲਈ ਕਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫੀਸਾਂ ਅਤੇ ਸੁਵਿਧਾ ਖਰਚਿਆਂ ਨੂੰ ਮੁਆਫ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਤਹਿਤ ਜ਼ਰੂਰੀ ਨਾਗਰਿਕ ਸੇਵਾਵਾਂ ਜਿਨ੍ਹਾਂ ਵਿੱਚ ਛੋਟ ਦਿੱਤੀ ਜਾਵੇਗੀ, ਉਨ੍ਹਾਂ ਵਿੱਚ ਜਾਤੀ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ, ਜਨਮ ਸਰਟੀਫਿਕੇਟ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦਾ ਡੁਪਲੀਕੇਟ ਸਰਟੀਫਿਕੇਟ ਜਾਰੀ ਕਰਨਾ ਆਦਿ ਸ਼ਾਮਲ ਹਨ। ਇਹ ਲਾਭ 1 ਜੁਲਾਈ ਤੋਂ 30 ਸਤੰਬਰ, 2026 ਤੱਕ ਸੇਵਾ ਕੇਂਦਰਾਂ, ਘਰ ਦੇ ਨੇੜੇ ਅਤੇ ਆਨਲਾਈਨ ਨਾਗਰਿਕ ਸੇਵਾਵਾਂ ਪੋਰਟਲ ਰਾਹੀਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਲਈ ਉਪਲਬਧ ਹੋਵੇਗਾ।

ਸਬੰਧਤ ਪ੍ਰਸ਼ਾਸਨਿਕ ਵਿਭਾਗ ਫੈਸਲੇ ਨੂੰ ਲਾਗੂ ਕਰਨ ਲਈ ਸਾਰੀਆਂ ਜ਼ਰੂਰੀ ਸੂਚਨਾਵਾਂ, ਹਦਾਇਤਾਂ ਅਤੇ ਕਾਰਜਸ਼ੀਲ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਅਧਿਕਾਰਤ ਹਨ। ਸੁਸ਼ਾਸਨ ਅਤੇ ਸੂਚਨਾ ਤਕਨਾਲੋਜੀ ਵਿਭਾਗ ਸਮੇਤ ਹੋਰ ਸਬੰਧਤ ਵਿਭਾਗਾਂ ਨੂੰ ਵੀ ਪ੍ਰਸਤਾਵ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਾਰੀਆਂ ਲੋੜੀਂਦੀਆਂ ਕਾਰਵਾਈਆਂ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।

ਇਨ੍ਹਾਂ ਤਿੰਨ ਮਹੀਨਿਆਂ ਦੌਰਾਨ ਸਰਕਾਰੀ ਫੀਸਾਂ ਅਤੇ ਸੁਵਿਧਾ ਖਰਚਿਆਂ ਵਿੱਚ ਛੋਟ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਸਹਿਣ ਕੀਤਾ ਜਾਵੇਗਾ।

ਇਸ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਕੀਤੀ ਜਾ ਰਹੀ ਵਿਆਪਕ ਸੁਧਾਈ ਦੇ ਨਤੀਜੇ ਵਜੋਂ ਵੱਡੀ ਗਿਣਤੀ ਵਿੱਚ ਨਾਗਰਿਕਾਂ ਨੂੰ ਰਿਹਾਇਸ਼ੀ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਜਨਮ ਸਰਟੀਫਿਕੇਟ ਅਤੇ ਵਿਦਿਅਕ ਸਰਟੀਫਿਕੇਟ ਵਰਗੇ ਦਸਤਾਵੇਜ਼ ਸਬੰਧਤ ਅਧਿਕਾਰੀਆਂ ਕੋਲ ਜਮ੍ਹਾਂ ਕਰਵਾਉਣੇ ਪੈਂਦੇ ਹਨ। “ਭਗਵੰਤ ਮਾਨ ਸਰਕਾਰ ਨੇ 1 ਜੁਲਾਈ ਤੋਂ 30 ਸਤੰਬਰ, 2026 ਤੱਕ ਇਹਨਾਂ ਸੇਵਾਵਾਂ ਲਈ ਸਰਕਾਰੀ ਫੀਸਾਂ ਅਤੇ ਸੁਵਿਧਾ ਖਰਚਿਆਂ ਨੂੰ ਮੁਆਫ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ ਕਿ SIR ਪ੍ਰਕਿਰਿਆ ਦੌਰਾਨ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨ ਸਮੇਂ ਕਿਸੇ ਵੀ ਨਾਗਰਿਕ ਨੂੰ ਵਿੱਤੀ ਬੋਝ ਦਾ ਸਾਹਮਣਾ ਨਾ ਕਰਨਾ ਪਵੇ,” ਉਸਨੇ ਕਿਹਾ।

Leave a Comment

Your email address will not be published. Required fields are marked *

Scroll to Top