“ਮੇਰੀ ਕਮਾਈ ਮੇਰੀ ਇਮਾਨਦਾਰੀ, ਇਸੇ ਕਰਕੇ ਪੰਜਾਬ ਦੇ ਲੋਕ ਮੇਰੇ ‘ਤੇ ਪੂਰਾ ਭਰੋਸਾ ਕਰਦੇ ਹਨ”


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਕੋਦਰ ਵਿਖੇ ਸਾਲਾਨਾ ਮੇਲੇ ਦੌਰਾਨ ਡੇਰਾ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਦਰਬਾਰ ਵਿੱਚ ਮੱਥਾ ਟੇਕਣ ਉਪਰੰਤ ਹਰ ਵਰਗ ਦੇ ਲੋਕਾਂ ਵੱਲੋਂ ਮਿਲੇ ਅਥਾਹ ਪਿਆਰ ਤੇ ਸਨੇਹ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂਆਂ, ਪੀਰਾਂ, ਫਕੀਰਾਂ ਅਤੇ ਸ਼ਹੀਦਾਂ ਦੀਆਂ ਬਖਸ਼ਿਸ਼ਾਂ ਪੰਜਾਬ ਨੂੰ ਸਰਬ-ਸਾਂਝੀਵਾਲਤਾ ਅਤੇ ਸਰਬੱਤ ਦੇ ਭਲੇ ਦੀ ਰਾਹ ’ਤੇ ਅੱਗੇ ਵਧਣ ਲਈ ਸੇਧ ਦਿੰਦੀਆਂ ਹਨ। ਰੰਗਲਾ ਪੰਜਾਬ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵੱਲੋਂ ਉਨ੍ਹਾਂ ਵਿੱਚ ਜਤਾਇਆ ਵਿਸ਼ਵਾਸ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਨ੍ਹਾਂ ਨੇ ਇਮਾਨਦਾਰੀ, ਲਗਨ ਅਤੇ ਪਾਰਦਰਸ਼ਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਵਾਅਦਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ, “ਅੱਜ ਨਕੋਦਰ ਵਿਖੇ ਸਲਾਨਾ ਮੇਲੇ ਦੌਰਾਨ ਡੇਰਾ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਦਰਬਾਰ ‘ਤੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ। ਮੈਂ ਉਨ੍ਹਾਂ ਮਾਤਾਵਾਂ, ਭੈਣਾਂ, ਬੱਚਿਆਂ ਅਤੇ ਬਜ਼ੁਰਗਾਂ ਦਾ ਤਹਿ ਦਿਲੋਂ ਧੰਨਵਾਦੀ ਹਾਂ, ਜਿਨ੍ਹਾਂ ਨੇ ਮੇਲੇ ‘ਚ ਵੱਡੀ ਗਿਣਤੀ ‘ਚ ਸ਼ਿਰਕਤ ਕੀਤੀ ਅਤੇ ਮੈਨੂੰ ਭਰਵਾਂ ਪਿਆਰ ਦਿੱਤਾ |

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੱਜ ਨਕੋਦਰ ਵਿਖੇ ਸਲਾਨਾ ਮੇਲੇ ਮੌਕੇ ਡੇਰਾ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਦਰਬਾਰ ਵਿੱਚ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ। ਮੇਲੇ ਵਿੱਚ ਵੱਡੀ ਗਿਣਤੀ ਵਿੱਚ ਪੁੱਜੀਆਂ ਮਾਤਾਵਾਂ, ਭੈਣਾਂ, ਬੱਚਿਆਂ ਅਤੇ ਬਜ਼ੁਰਗਾਂ ਦੇ ਅਥਾਹ ਪਿਆਰ ਲਈ ਮੈਂ ਤਹਿ ਦਿਲੋਂ ਧੰਨਵਾਦੀ ਹਾਂ। ਵਿਸ਼ਵਾਸ ਅਤੇ ਸਾਂਝੀਵਾਲਤਾ.. ਅਸੀਸਾਂ ਦੇ ਨਾਲ, ਅਸੀਂ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਅਤੇ ਦੁਬਾਰਾ ‘ਰੰਗਲਾ ਪੰਜਾਬ’ ਦੀ ਸਿਰਜਣਾ ਕਰਦੇ ਹਾਂ”

Leave a Comment

Your email address will not be published. Required fields are marked *

Scroll to Top