ਪੱਛਮੀ ਗੜਬੜੀ ਤੋਂ ਬਾਅਦ ਪੰਜਾਬ ਨੂੰ ਮਿਲੀ ਰਾਹਤ ਦੇ ਦਿਨ ਹੁਣ ਖਤਮ ਹੋ ਰਹੇ ਹਨ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਭਵਿੱਖਬਾਣੀ ਅਨੁਸਾਰ ਅੱਜ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਆਮ ਵਾਂਗ ਰਹੇਗਾ।
ਧਿਆਨ ਯੋਗ ਹੈ ਕਿ 17 ਮਈ ਤੋਂ ਮੁੜ ਗਰਮੀ ਵਧਣ ਦੀ ਸੰਭਾਵਨਾ ਹੈ।ਮੌਸਮ ਵਿਭਾਗ (IMD) ਨੇ ਦੱਖਣੀ-ਪੱਛਮੀ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਹੀਟ ਵੇਵ ਦੀ ਚਿਤਾਵਨੀ ਜਾਰੀ ਕੀਤੀ ਹੈ। ਵੈਸਟਰਨ ਡਿਸਟਰਬੈਂਸ ਦੇ ਵੱਧਣ ਨਾਲ ਸ਼ੁੱਕਰਵਾਰ ਨੂੰ ਸੂਬੇ ਵਿੱਚ ਔਸਤ ਤਾਪਮਾਨ ਵਿੱਚ 2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।
ਹਾਲਾਂਕਿ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੋਂ ਉੱਪਰ ਰਿਹਾ। ਅੱਜ ਤਾਪਮਾਨ ਵਿੱਚ ਥੋੜ੍ਹਾ ਵਾਧਾ ਹੋਣ ਦੀ ਸੰਭਾਵਨਾ ਹੈ। ਸ਼ੁੱਕਰਵਾਰ ਨੂੰ ਬਠਿੰਡਾ ਪੰਜਾਬ ਦਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪੰਜਾਬ ਵਿੱਚ, ਬਠਿੰਡਾ ਨੂੰ ਛੱਡ ਕੇ, ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ 40 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ। ਫਾਜ਼ਿਲਕਾ ਵਿੱਚ 39.9 ਡਿਗਰੀ, ਮਾਨਸਾ ਵਿੱਚ 39.2 ਡਿਗਰੀ, ਪਟਿਆਲਾ ਵਿੱਚ 38.8 ਡਿਗਰੀ ਅਤੇ ਲੁਧਿਆਣਾ ਵਿੱਚ 36.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
