ਚੰਡੀਗੜ੍ਹ, 4 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕਰਨ ਦੇ ਮਾਮਲੇ ‘ਤੇ ਆਪਣਾ ਪੱਖ ਪੇਸ਼ ਕਰਨ ਲਈ 15 ਜੂਨ, 2026 ਨੂੰ ਸਵੇਰੇ 11 ਵਜੇ ਦਾ ਸਮਾਂ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਨੂੰ ਧੂਰੀ ਫੇਰੀ ਦੌਰਾਨ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਕਰਨ ਦੇ ਮਾਮਲੇ ਵਿੱਚ ਅੱਜ ਤਲਬ ਕੀਤਾ ਸੀ, ਜਿਸ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਐਡਵੋਕੇਟ ਰਮਨਦੀਪ ਸਿੰਘ ਅਤੇ ਐਡਵੋਕੇਟ ਏ.ਐਸ.ਬਰਨਾਲਾ ਪੇਸ਼ ਹੋਏ ਅਤੇ ਕਮਿਸ਼ਨ ਵੱਲੋਂ 5 ਜੂਨ ਤੱਕ ਦਾ ਸਮਾਂ ਮੰਗਿਆ ਗਿਆ ਸੀ, ਜਿਸ ਨੂੰ ਸਵੀਕਾਰ ਕਰ ਲਿਆ ਗਿਆ ਸੀ। 2026 ਦਿੱਤਾ ਗਿਆ ਹੈ।
