ਰਾਜਪੁਰਾ ਦੇ ਤਿੰਨ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈਮੇਲ ਮਿਲੀ ਹੈ। ਕਾਰਪੀਡੀਅਮ ਸਕੂਲ, ਮੁਕਤ ਪਬਲਿਕ ਸਕੂਲ ਅਤੇ ਸਕਾਲਰ ਸਕੂਲ ਵੱਲੋਂ ਇਹ ਧਮਕੀ ਮਿਲਣ ਕਾਰਨ ਸਕੂਲ ਪ੍ਰਬੰਧਕਾਂ ਅਤੇ ਬੱਚਿਆਂ ਦੇ ਮਾਪਿਆਂ ਵਿੱਚ ਡਰ ਦਾ ਮਾਹੌਲ ਹੈ ਅਤੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਪ੍ਰਸ਼ਾਸਨ ਮੌਕੇ ’ਤੇ ਪਹੁੰਚ ਗਿਆ। ਨਾਲ ਹੀ ਡੌਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ, ਜਿਨ੍ਹਾਂ ਨੇ ਸਕੂਲਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਕਾਰਪੈਡੀਅਮ ਸਕੂਲ ਨੇ ਬੱਚਿਆਂ ਨੂੰ ਤੁਰੰਤ ਛੁੱਟੀ ਕਰ ਦਿੱਤੀ, ਜਦੋਂ ਕਿ ਹੋਰ ਸਕੂਲਾਂ ਨੇ ਵੀ ਸਖ਼ਤ ਸੁਰੱਖਿਆ ਪ੍ਰਬੰਧ ਅਪਣਾਏ। ਇਸ ਦੌਰਾਨ ਮਾਪਿਆਂ ਵਿੱਚ ਦਹਿਸ਼ਤ ਦੇ ਮਾਹੌਲ ਨੂੰ ਦੇਖਦਿਆਂ ਸਕੂਲ ਪ੍ਰਬੰਧਕਾਂ ਨੇ ਬੱਚਿਆਂ ਦੀ ਸੁਰੱਖਿਆ ਨੂੰ ਪਹਿਲੀ ਤਰਜੀਹ ਦੇਣ ਦਾ ਭਰੋਸਾ ਦਿੱਤਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
