ਰਾਜਪੁਰਾ-ਸ਼ੰਭੂ ਰੇਲਵੇ ਟਰੈਕ ‘ਤੇ ਆਈ.ਈ.ਡੀ. (IED) ਬਲਾਸਟ ਮਾਮਲੇ ‘ਚ ਵੱਡੀ ਖਬਰ ਸਾਹਮਣੇ ਆਈ ਹੈ। ਜਾਂਚ ਏਜੰਸੀਆਂ ਨੇ ਧਮਾਕੇ ਵਿੱਚ ਮਾਰੇ ਗਏ ਸ਼ੱਕੀ ਹਮਲਾਵਰ ਦੀ ਪਛਾਣ ਕਰ ਲਈ ਹੈ। ਮ੍ਰਿਤਕ ਦੀ ਪਛਾਣ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਤਰਨਤਾਰਨ ਦੇ ਪਿੰਡ ਪੰਜਵੜ ਵਾਸੀ ਜਗਰੂਪ ਸਿੰਘ ਪੁੱਤਰ ਲਖਵਿੰਦਰ ਸਿੰਘ ਵਜੋਂ ਹੋਈ ਹੈ। ਸੂਤਰਾਂ ਅਨੁਸਾਰ ਜਗਰੂਪ ਸਿੰਘ ਨਿਹੰਗ ਸਿੰਘ ਦੇ ਭੇਸ ਵਿਚ ਰੇਲਵੇ ਟਰੈਕ ‘ਤੇ ਪਹੁੰਚਿਆ ਸੀ ਤਾਂ ਜੋ ਕਿਸੇ ਨੂੰ ਉਸ ‘ਤੇ ਸ਼ੱਕ ਨਾ ਹੋਵੇ। ਉਹ ਉਥੇ ਵਿਸਫੋਟਕ ਫਿੱਟ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਇਸ ਦੌਰਾਨ ਉਹ ਖੁਦ ਹੀ ਅਚਾਨਕ ਹੋਏ ਧਮਾਕੇ ਦੀ ਲਪੇਟ ‘ਚ ਆ ਗਿਆ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ। ਪੁਲਿਸ ਨੇ ਘਟਨਾ ਵਾਲੀ ਥਾਂ ਦੇ ਆਸਪਾਸ ਤੋਂ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ, ਜਿਸ ਤੋਂ ਪਤਾ ਚੱਲਦਾ ਹੈ ਕਿ ਸਾਜ਼ਿਸ਼ ਹੋਰ ਰਾਜਾਂ ਨਾਲ ਜੁੜੀ ਹੋਈ ਹੈ। ਬਰਾਮਦ ਕੀਤੇ ਗਏ ਮੋਟਰਸਾਈਕਲਾਂ ਦੇ ਨੰਬਰ ਯੂਪੀ 75ਏਕਿਊ 8869 (ਉੱਤਰ ਪ੍ਰਦੇਸ਼) ਅਤੇ ਐਚਆਰ 85ਐਫ 8505 (ਹਰਿਆਣਾ) ਹਨ। ਪੁਲਿਸ ਹੁਣ ਇਨ੍ਹਾਂ ਨੰਬਰਾਂ ਰਾਹੀਂ ਜਗਰੂਪ ਸਿੰਘ ਦੇ ਸਾਥੀਆਂ ਅਤੇ ਇਸ ਸਾਜ਼ਿਸ਼ ਦੇ ਮਾਸਟਰਮਾਈਂਡ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
