ਵਿਜੀਲੈਂਸ ਨੇ ਇੰਸਪੈਕਟਰ ਨੂੰ 30 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ


ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਥਾਣਾ ਡਵੀਜ਼ਨ ਨੰਬਰ 4 ਲੁਧਿਆਣਾ ਦੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਗੁਰਜੀਤ ਸਿੰਘ ਨੂੰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 30,000 ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੂੰ ਨੂਰਵਾਲਾ ਰੋਡ, ਲੁਧਿਆਣਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਲੜਕੇ ਨੂੰ ਥਾਣਾ ਡਵੀਜ਼ਨ ਨੰਬਰ 4 ਲੁਧਿਆਣਾ ਵਿਖੇ ਦਰਜ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਹ ਥਾਣਾ ਡਵੀਜ਼ਨ ਨੰਬਰ 4 ਲੁਧਿਆਣਾ ਵਿਖੇ ਆਪਣੇ ਲੜਕੇ ਨੂੰ ਮਿਲਣ ਗਈ ਤਾਂ ਉਸਦੇ ਲੜਕੇ ਨੇ ਦੱਸਿਆ ਕਿ ਪੁਲਿਸ ਨੇ ਉਸਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਉਸਦੀ ਸੋਨੇ ਦੀ ਮੁੰਦਰੀ ਅਤੇ ਚਾਂਦੀ ਦਾ ਕੰਗਣ ਵੀ ਖੋਹ ਲਿਆ। ਇਸ ਸਬੰਧੀ ਮੁਲਜ਼ਮ ਇੰਸਪੈਕਟਰ ਨੇ ਸੋਨੇ ਦੀ ਮੁੰਦਰੀ ਅਤੇ ਚਾਂਦੀ ਦਾ ਕੰਗਣ ਵਾਪਸ ਕਰਨ ਲਈ 35,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਸਾਰੀ ਗੱਲਬਾਤ ਰਿਕਾਰਡ ਕਰ ਲਈ।

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ, ਲੁਧਿਆਣਾ ਨਾਲ ਸੰਪਰਕ ਕੀਤਾ। ਵਿਜੀਲੈਂਸ ਬਿਓਰੋ ਦੀ ਟੀਮ ਨੇ ਉਸ ਦੀ ਸ਼ਿਕਾਇਤ ‘ਤੇ ਮੁੱਢਲੀ ਪੜਤਾਲ ਤੋਂ ਬਾਅਦ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧ ਵਿਚ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Comment

Your email address will not be published. Required fields are marked *

Scroll to Top