ਵਿਜੀਲੈਂਸ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕਾਬੂ ਕੀਤਾ ਹੈ


ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਾਰਚ ਮਹੀਨੇ ਦੌਰਾਨ 9 ਵੱਖ-ਵੱਖ ਟਰੈਪ ਮਾਮਲਿਆਂ ਵਿੱਚ ਰੰਗੇ ਹੱਥੀਂ 9 ਸਰਕਾਰੀ ਅਧਿਕਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਮੁਲਾਜ਼ਮਾਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਪੂਰੀ ਵਾਹ ਲਾਈ ਹੈ।

ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 19 ਵਿਜੀਲੈਂਸ ਕੇਸਾਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਗਏ ਹਨ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 2 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਅਤੇ ਇਕ ਸਰਕਾਰੀ ਅਧਿਕਾਰੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਵੀ ਦਰਜ ਕੀਤਾ ਗਿਆ। ਬੁਲਾਰੇ ਨੇ ਅੱਗੇ ਦੱਸਿਆ ਕਿ 26 ਸਰਕਾਰੀ ਕਰਮਚਾਰੀਆਂ ਸਮੇਤ 34 ਦੋਸ਼ੀਆਂ ਖਿਲਾਫ 4 ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਰਜ ਕੀਤੇ ਗਏ ਰਿਸ਼ਵਤਖੋਰੀ ਦੇ 4 ਕੇਸਾਂ ਵਿੱਚ ਵੱਖ-ਵੱਖ ਸਮਰੱਥ ਅਦਾਲਤਾਂ ਵੱਲੋਂ ਫੈਸਲੇ ਸੁਣਾਏ ਗਏ ਹਨ, ਜਿਨ੍ਹਾਂ ਵਿੱਚ ਪੰਜ ਵਿਅਕਤੀਆਂ ਨੂੰ ਦੋਸ਼ੀ ਠਹਿਰਾਉਂਦਿਆਂ 4 ਤੋਂ 5 ਸਾਲ ਦੀ ਕੈਦ ਅਤੇ 5,000 ਤੋਂ 30,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

Leave a Comment

Your email address will not be published. Required fields are marked *

Scroll to Top