ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ ਮਾਲ ਦਫ਼ਤਰ ਕੱਟੂ ਸਬ-ਤਹਿਸੀਲ ਧਨੌਲਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਪਟਵਾਰੀ ਹਰਮਨਜੀਤ ਸਿੰਘ ਨੂੰ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਬਰਨਾਲਾ ਜ਼ਿਲ੍ਹੇ ਦੇ ਪਿੰਡ ਕੱਟੂ ਦੇ ਵਸਨੀਕ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਵਾਹੀਯੋਗ ਜ਼ਮੀਨ ‘ਤੇ ਪੰਜਾਬ ਗ੍ਰਾਮੀਣ ਬੈਂਕ ਤੋਂ ਕਰਜ਼ਾ ਲਿਆ ਸੀ ਅਤੇ ਉਸ ਦਾ ਸਾਰਾ ਕਰਜ਼ਾ ਬੈਂਕ ਨੂੰ ਵਾਪਸ ਕਰ ਦਿੱਤਾ ਸੀ | ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਪਟਵਾਰੀ ਨੇ ਬੈਂਕ ਦੇ ਕਰਜ਼ੇ ਦਾ ਨਿਪਟਾਰਾ ਕਰਨ ਤੋਂ ਬਾਅਦ ਇਸ ਸਬੰਧੀ ਜ਼ਮੀਨੀ ਰਿਕਾਰਡ ਵਿੱਚ ਐਂਟਰੀ ਕਰਵਾਉਣ ਬਦਲੇ 5000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ।
ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਸਦਰ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
