ਵਿਜੀਲੈਂਸ ਬਿਊਰੋ ਨੇ 40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਨੂੰਗੋ ਖਿਲਾਫ ਮਾਮਲਾ ਦਰਜ ਕੀਤਾ ਹੈ।



ਚੰਡੀਗੜ੍ਹ, 13 ਮਈ, 2026:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਗੋਲੇਵਾਲਾ ਦੇ ਮਾਲ ਦਫ਼ਤਰ ਵਿਖੇ ਤਾਇਨਾਤ ਕਾਨੂੰਗੋ ਵਰਿੰਦਰ ਸਿੰਘ ਭੁੱਟਰ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਬਗਥਲਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਅਦਾਲਤ ਨੇ ਸ਼ਿਕਾਇਤਕਰਤਾ ਨੂੰ ਜ਼ਮੀਨ ਦਾ ਕਬਜ਼ਾ ਦਿਵਾਉਣ ਲਈ ਮਾਲ ਵਿਭਾਗ ਫ਼ਰੀਦਕੋਟ ਨੂੰ ਹੁਕਮ ਜਾਰੀ ਕੀਤੇ ਸਨ। ਇਸ ਸਬੰਧੀ ਕਥਿਤ ਦੋਸ਼ੀ ਕਾਨੂੰਗੋ ਨੇ ਸ਼ਿਕਾਇਤਕਰਤਾ ਦੀ ਜ਼ਮੀਨ ‘ਤੇ ਕਬਜ਼ਾ ਕਰਨ ਦੇ ਬਦਲੇ ਸ਼ਿਕਾਇਤਕਰਤਾ ਤੋਂ 80,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ |

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਕਥਿਤ ਦੋਸ਼ੀ ਕਾਨੂੰਗੋ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 40000 ਰੁਪਏ ਦਿੱਤੇ ਅਤੇ ਰਿਸ਼ਵਤ ਦੇਣ ਦੇ ਸਮੇਂ ਦੀ ਵੀਡੀਓ ਵੀ ਰਿਕਾਰਡ ਕਰ ਲਈ।

ਇਸ ਸਬੰਧ ਵਿਚ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਕਥਿਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Comment

Your email address will not be published. Required fields are marked *

Scroll to Top