ਕਪੂਰਥਲਾ ਦੇ ਭੁਲੱਥ ਅਧੀਨ ਪੈਂਦੇ ਪਿੰਡ ਰਾਏਪੁਰ ਪੀਰ ਬਖਸ਼ਵਾਲਾ ਨਾਲ ਸਬੰਧਤ 40 ਸਾਲਾ ਨੌਜਵਾਨ ਲਖਵਿੰਦਰ ਸਿੰਘ ਦੀ ਲੇਬਨਾਨ ਵਿੱਚ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ। ਇਸ ਘਟਨਾ ਨੇ ਜਿੱਥੇ ਪਰਿਵਾਰ ਨੂੰ ਡੂੰਘੇ ਸੋਗ ਵਿੱਚ ਡੁਬੋ ਦਿੱਤਾ ਹੈ, ਉੱਥੇ ਕਈ ਗੰਭੀਰ ਸਵਾਲ ਵੀ ਖੜ੍ਹੇ ਕਰ ਦਿੱਤੇ ਹਨ। ਮ੍ਰਿਤਕ ਦੀ ਪਤਨੀ ਰੁਪਿੰਦਰ ਕੌਰ ਅਤੇ ਭਰਾ ਕਸ਼ਮੀਰ ਸਿੰਘ ਨੇ ਦੱਸਿਆ ਕਿ ਲਖਵਿੰਦਰ ਸਿੰਘ ਕਰੀਬ ਤਿੰਨ ਮਹੀਨੇ ਪਹਿਲਾਂ ਰੁਜ਼ਗਾਰ ਲਈ ਲੇਬਨਾਨ ਗਿਆ ਸੀ, ਜਿੱਥੇ ਉਹ ਇੱਕ ਵੈਲਡਿੰਗ ਕੰਪਨੀ ਵਿੱਚ ਕੰਮ ਕਰਦਾ ਸੀ। ਅਚਾਨਕ ਉਸ ਦੀ ਮੌਤ ਦੀ ਖਬਰ ਨਾਲ ਪਰਿਵਾਰ ‘ਚ ਹਫੜਾ-ਦਫੜੀ ਮਚ ਗਈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
