ਚੰਡੀਗੜ੍ਹ: ਪੱਛਮੀ ਏਸ਼ੀਆ ਵਿੱਚ ਵਧਦੇ ਤਣਾਅ ਅਤੇ ਗਲੋਬਲ ਤੇਲ ਸੰਕਟ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਪਿਛਲੇ ਦਿਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਖਪਤ ਘੱਟ ਕਰਨ ਦੀ ਅਪੀਲ ਕੀਤੀ ਹੈ।
ਇਸ ਅਪੀਲ ਦਾ ਅਸਰ ਹੁਣ ਪੰਜਾਬ ਵਿਚ ਵੀ ਦੇਖਣ ਨੂੰ ਮਿਲਣ ਲੱਗਾ ਹੈ। ਇਸੇ ਲੜੀ ਤਹਿਤ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵੱਡਾ ਫੈਸਲਾ ਲੈਂਦਿਆਂ ਸੁਰੱਖਿਆ ਵਿਭਾਗ ਨੂੰ ਵਿਸ਼ੇਸ਼ ਪੱਤਰ ਭੇਜਿਆ ਹੈ।
ਇਸ ਨਵੇਂ ਫੈਸਲੇ ਮੁਤਾਬਕ ਵੀ.ਵੀ.ਆਈ.ਪੀਜ਼ ਅਤੇ ਉੱਚ ਅਧਿਕਾਰੀਆਂ ਦੇ ਕਾਫਲੇ ਵਿਚ ਵਾਹਨਾਂ ਦੀ ਗਿਣਤੀ ਘੱਟ ਜਾਵੇਗੀ। ਇਸ ਤੋਂ ਇਲਾਵਾ ਪ੍ਰਸ਼ਾਸਨ ਨੇ ਇਹ ਵੀ ਹਦਾਇਤ ਕੀਤੀ ਹੈ ਕਿ ਬੁੱਧਵਾਰ ਨੂੰ ਕੋਈ ਵੀ ਸਟਾਫ਼ ਮੈਂਬਰ ਜਾਂ ਅਧਿਕਾਰੀ ਸਰਕਾਰੀ ਵਾਹਨ ਦੀ ਵਰਤੋਂ ਨਹੀਂ ਕਰੇਗਾ। ਇਸ ਕਦਮ ਦਾ ਮੁੱਖ ਮਕਸਦ ਤੇਲ ਦੀ ਬੱਚਤ ਕਰਨਾ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਰੱਖਣ ਵਿੱਚ ਯੋਗਦਾਨ ਪਾਉਣਾ ਹੈ।
