ਅੰਬ (ਊਨਾ):
ਸਬ-ਡਵੀਜ਼ਨ ਅੰਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਿਪੋਹ ਮਿਸ਼ਰਾ ਦੇ ਦੋ ਹੋਣਹਾਰ ਵਿਦਿਆਰਥੀ ਅਭਿਨਵ ਮਹਿਤਾ ਅਤੇ ਆਤਮਕ ਸੁਸਤੀ ਨੇ 10ਵੀਂ ਦੀ ਬੋਰਡ ਪ੍ਰੀਖਿਆ ‘ਚ ਸੂਬੇ ਭਰ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਦੂਜਾ ਸਥਾਨ ਪ੍ਰਾਪਤ ਕੀਤਾ ਹੈ
ਦੋਵੇਂ ਵਿਦਿਆਰਥੀ 700 ਵਿੱਚੋਂ 698 ਅੰਕ ਪ੍ਰਾਪਤੀ ਕਰਕੇ ਆਪਣੇ ਸਕੂਲ ਦਾ ਹੀ ਨਹੀਂ ਸਗੋਂ ਪੂਰੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ।
ਅਭਿਨਵ ਮਹਿਤਾ ਦੇ ਪਿਤਾ ਮਹੇਸ਼ ਮਹਿਤਾ ਉਨ੍ਹਾਂ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਅਧਿਆਪਕਾਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਮਾਰਗਦਰਸ਼ਨ ਦਾ ਨਤੀਜਾ ਹੈ।
ਸਕੂਲ ਮੈਨੇਜਮੈਂਟ, ਅਧਿਆਪਕਾਂ ਅਤੇ ਇਲਾਕਾ ਨਿਵਾਸੀਆਂ ਨੇ ਦੋਵਾਂ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ‘ਤੇ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਹੈ।
👉 ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਬਣ ਕੇ ਸਾਹਮਣੇ ਆਈ ਹੈ।
