ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ 7 ਜੂਨ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ: ਸੀ.ਈ.ਓ. ਅਨਿੰਦਿਤਾ ਮਿੱਤਰਾ


ਚੰਡੀਗੜ੍ਹ, 6 ਜੂਨ:

ਰਾਜ ਵਿੱਚ ਭਾਰਤੀ ਚੋਣ ਕਮਿਸ਼ਨ ਵੱਲੋਂ ਕਰਵਾਏ ਜਾ ਰਹੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੇ ਮੱਦੇਨਜ਼ਰ ਸੂਬੇ ਦੇ ਸਾਰੇ 24453 ਪੋਲਿੰਗ ਬੂਥਾਂ ‘ਤੇ 7 ਜੂਨ, 2026 ਨੂੰ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਪ੍ਰੀ-ਮੈਪਿੰਗ ਨੂੰ ਹੋਰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਇਹ ਇੱਕ ਰੋਜ਼ਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਵੋਟਰ ਮੈਪਿੰਗ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬੀ.ਐਲ.ਓਜ਼ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਇਸ ਕੈਂਪ ਵਿੱਚ ਮੌਜੂਦ ਰਹਿਣਗੇ।

ਮਿੱਤਰਾ ਨੇ ਸੂਬੇ ਦੇ ਸਮੂਹ ਵੋਟਰਾਂ ਨੂੰ ਇਸ ਕੈਂਪ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਪ੍ਰੀ-ਐਸ.ਆਈ.ਆਰ. ਕਸਰਤ ਸੁਚਾਰੂ ਢੰਗ ਨਾਲ ਕੀਤੀ ਜਾ ਸਕਦੀ ਹੈ.

Leave a Comment

Your email address will not be published. Required fields are marked *

Scroll to Top