ਇੱਥੋਂ ਦੀ ਪੁਲੀਸ ਨੇ ਸ਼ਿਮਲਾ ਵਿੱਚ ਇੱਕ ਪੰਜਾਬ ਵਾਸੀ ਨੂੰ ਕਰੀਬ 48 ਗ੍ਰਾਮ ਚਿੱਟੇ (ਹੈਰੋਇਨ) ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਵਿੱਕੀ (31) ਪੁੱਤਰ ਕ੍ਰਿਸ਼ਨ ਕੁਮਾਰ ਵਾਸੀ ਪਿੰਡ ਧਮੋਲੀ, ਜ਼ਿਲ੍ਹਾ ਪਟਿਆਲਾ, ਪੰਜਾਬ ਵਜੋਂ ਹੋਈ ਹੈ। ਪੁਲੀਸ ਅਨੁਸਾਰ ਇਹ ਕਾਰਵਾਈ ਨਸ਼ਾ ਤਸਕਰੀ ਵਿਰੋਧੀ ਨੈੱਟਵਰਕ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਕੀਤੀ ਗਈ ਹੈ। ਪੁਲਿਸ ਨੂੰ ਇਤਲਾਹ ਮਿਲੀ ਕਿ ਸ਼ਿਮਲਾ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਇੱਕ ਵਿਅਕਤੀ ਵੱਡੀ ਮਾਤਰਾ ਵਿੱਚ ਚਿੱਟਾ ਲੈ ਕੇ ਜਾ ਰਿਹਾ ਸੀ। ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲੀਸ ਦੀ ਸਪੈਸ਼ਲ ਸੈੱਲ ਦੀ ਟੀਮ ਨੇ ਸ਼ਿਮਲਾ-ਕਾਲਕਾ ਕੌਮੀ ਸ਼ਾਹਰਾਹ ’ਤੇ ਸ਼ੋਗੀ ਬੈਰੀਅਰ ਨੇੜੇ ਬੱਸ ਨੂੰ ਰੋਕ ਕੇ ਤਲਾਸ਼ੀ ਲਈ, ਜਿਸ ਦੌਰਾਨ ਵਿੱਕੀ ਕੋਲੋਂ ਨਸ਼ੀਲਾ ਪਦਾਰਥ ਬਰਾਮਦ ਹੋਇਆ ਅਤੇ ਉਸ ਨੂੰ ਕਾਬੂ ਕਰ ਲਿਆ ਗਿਆ। ਇਸ ਦੀ ਪੁਸ਼ਟੀ ਕਰਦਿਆਂ ਸ਼ਿਮਲਾ ਦੇ ਐਸ.ਐਸ.ਪੀ. ਗੌਰਵ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਥਾਣਾ ਵੈਸਟ ਵਿਖੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ 1985 ਦੀ ਧਾਰਾ 21 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਐਸਐਸਪੀ ਨੇ ਦੱਸਿਆ ਕਿ ਮੁਲਜ਼ਮ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਦਾ ਪਤਾ ਲਾਇਆ ਜਾ ਰਿਹਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
