ਅੰਮ੍ਰਿਤਸਰ, 23 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ.ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ: ਗੁਰਮੇਲ ਸਿੰਘ ਸੰਗਤਪੁਰਾ ਪੰਥਕ ਸੋਚ ਦੇ ਧਾਰਨੀ ਅਤੇ ਗੁਰਦੁਆਰਾ ਪ੍ਰਬੰਧ ਨੂੰ ਸਮਰਪਿਤ ਸਨ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਸਿੱਖ ਪੰਥ ਦੀ ਸੇਵਾ ਵਿੱਚ ਵੱਡਮੁੱਲਾ ਯੋਗਦਾਨ ਪਾਇਆ, ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ: ਗੁਰਮੇਲ ਸਿੰਘ ਸੰਗਤਪੁਰਾ ਦੇ ਦੇਹਾਂਤ ਨਾਲ ਪਰਿਵਾਰ ਅਤੇ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਤੇ ਹੋਰਨਾਂ ਨੇ ਵੀ. ਗੁਰਮੇਲ ਸਿੰਘ ਸੰਗਤਪੁਰਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
