ਸ਼ੰਭੂ ਰੇਲਵੇ ਟਰੈਕ ਬਲਾਸਟ ਮਾਮਲੇ ‘ਚ ਮਾਰੇ ਗਏ ਜਗਰੂਪ ਸਿੰਘ ਦੀ ਲਾਸ਼ ਲੈਣ ਤੋਂ ਮਾਂ ਨੇ ਕੀਤਾ ਇਨਕਾਰ


ਰਾਜਪੁਰਾ-ਸ਼ੰਭੂ ਰੇਲਵੇ ਟ੍ਰੈਕ ਬਲਾਸਟ ਮਾਮਲੇ ਵਿੱਚ ਮਾਰੇ ਗਏ ਮੁਲਜ਼ਮ ਜਗਰੂਪ ਸਿੰਘ ਦਾ ਹੁਣ ਪੁਲਿਸ ਪ੍ਰਸ਼ਾਸਨ ਵੱਲੋਂ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਹ ਫੈਸਲਾ ਉਦੋਂ ਲਿਆ ਗਿਆ ਜਦੋਂ ਜਗਰੂਪ ਦੀ ਮਾਂ ਨੇ ਉਸਦੀ ਲਾਸ਼ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਜਦੋਂ ਜੀਆਰਪੀ ਪਟਿਆਲਾ ਦੀ ਟੀਮ ਮ੍ਰਿਤਕ ਦੇਹ ਨੂੰ ਲੈ ਕੇ ਤਰਨਤਾਰਨ ਦੇ ਪਿੰਡ ਪੰਜਵੜ ਵਿੱਚ ਜਗਰੂਪ ਸਿੰਘ ਦੇ ਘਰ ਪਹੁੰਚੀ ਤਾਂ ਉੱਥੇ ਬਹੁਤ ਹੀ ਭਾਵੁਕ ਤੇ ਕਰੜਾ ਨਜ਼ਾਰਾ ਦੇਖਣ ਨੂੰ ਮਿਲਿਆ। ਜਗਰੂਪ ਦੀ ਮਾਂ ਬਲਵਿੰਦਰ ਕੌਰ ਨੇ ਲਾਸ਼ ਦੀ ਸ਼ਨਾਖਤ ਤਾਂ ਕੀਤੀ ਪਰ ਲਾਸ਼ ਲੈਣ ਤੋਂ ਇਹ ਕਹਿ ਕੇ ਇਨਕਾਰ ਕਰ ਦਿੱਤਾ ਕਿ ਉਸ ਦਾ ਜਗਰੂਪ ਨਾਲ ਹੁਣ ਕੋਈ ਰਿਸ਼ਤਾ ਨਹੀਂ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top