ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਚੰਡੀਗੜ੍ਹ ਦੇ ਸੈਕਟਰ 32 ਸਥਿਤ ਐਸਆਈਟੀ ਦਫ਼ਤਰ ਪੁੱਜੇ ਹਨ। ਪੇਸ਼ੀ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ CM ਭਗਵੰਤ ਮਾਨ ਨੂੰ ਦਿੱਤੀ ਚੇਤਾਵਨੀ। ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਭਗਵੰਤ ਮਾਨ ਸਰਕਾਰ ਕੁਫ਼ਰ ‘ਤੇ ਰਾਜਨੀਤੀ ਕਰ ਰਹੀ ਹੈ। ਸਾਡੀ ਸਰਕਾਰ ਆਉਣ ‘ਤੇ ਭਗਵੰਤ ਮਾਨ ਇਸ ਥਾਂ ‘ਤੇ ਦਿਖਾਈ ਦੇਣਗੇ। ਆਪਣੀ ਫੇਸਬੁੱਕ ਪੋਸਟ ‘ਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਵਰਕਰਾਂ ਅਤੇ ਆਗੂਆਂ ਦਾ ਤਹਿ ਦਿਲੋਂ ਧੰਨਵਾਦੀ ਹਾਂ ਜੋ ਭਾਰੀ ਬਾਰਿਸ਼ ਅਤੇ ਸਰਕਾਰੀ ਪਾਬੰਦੀਆਂ ਦੇ ਬਾਵਜੂਦ ਇੰਨੀ ਵੱਡੀ ਗਿਣਤੀ ‘ਚ ਚੰਡੀਗੜ੍ਹ ਪਹੁੰਚੇ। ਸੱਚ ਦੀ ਜਿੱਤ ਯਕੀਨੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
