ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਾਸ਼ੀਏ ਤੇ ਪਛੜੇ ਵਰਗਾਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਬੱਚਾ ਸਿਰਫ਼ ਆਰਥਿਕ ਤੰਗੀ ਕਾਰਨ ਉਨ੍ਹਾਂ ਦੇ ਸੁਪਨੇ ਸਾਕਾਰ ਨਾ ਰਹੇ।
ਡਾ: ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪਹਿਲੀ ਤੋਂ ਦਸਵੀਂ ਜਮਾਤ ਤੱਕ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਪਾਠ ਪੁਸਤਕਾਂ ਮੁਹੱਈਆ ਕਰਵਾਉਣ ਦੀ ਸਕੀਮ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ 204.69 ਕਰੋੜ ਰੁਪਏ ਦੀ ਰਾਸ਼ੀ ਵੰਡੀ ਹੈ।
ਉਨ੍ਹਾਂ ਕਿਹਾ ਕਿ ਇਹ ਰਾਸ਼ੀ ਹਜ਼ਾਰਾਂ ਪਰਿਵਾਰਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਮਜ਼ਬੂਤ ਨੀਂਹ ਪ੍ਰਦਾਨ ਕਰਨ ਵਿੱਚ ਸਹਾਈ ਸਿੱਧ ਹੋ ਰਹੀ ਹੈ। ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਸਭ ਤੋਂ ਵੱਡੀ ਤਾਕਤ ਹੈ ਜੋ ਕਿਸੇ ਵੀ ਬੱਚੇ ਦੀ ਕਿਸਮਤ ਬਦਲ ਸਕਦੀ ਹੈ।
ਸਰਕਾਰ ਦਾ ਮੰਨਣਾ ਹੈ ਕਿ ਸਿੱਖਿਆ ਦੇ ਖੇਤਰ ਵਿੱਚ ਚੁੱਕਿਆ ਗਿਆ ਹਰ ਮਜ਼ਬੂਤ ਕਦਮ ਸਮਾਜ ਦਾ ਭਵਿੱਖ ਰੌਸ਼ਨ ਕਰਦਾ ਹੈ। ਇਸ ਦ੍ਰਿਸ਼ਟੀ ਨਾਲ ਮਾਨਯੋਗ ਸਰਕਾਰ ਅਜਿਹੀਆਂ ਲੋਕ ਭਲਾਈ ਸਕੀਮਾਂ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ ਤਾਂ ਜੋ ਸਮਾਜ ਦੇ ਸਾਰੇ ਵਰਗਾਂ ਦੇ ਬੱਚਿਆਂ ਨੂੰ ਬਰਾਬਰ ਮੌਕੇ ਮਿਲ ਸਕਣ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਨਿਊਜ਼ਲੈਟਰ ਗਾਹਕੀ ਸੇਵਾ
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚੁੱਕੇ ਜਾ ਰਹੇ ਇਹ ਕਦਮ ਸਿਰਫ਼ ਸਹੂਲਤਾਂ ਪ੍ਰਦਾਨ ਕਰਨ ਤੱਕ ਹੀ ਸੀਮਤ ਨਹੀਂ ਹਨ ਸਗੋਂ ਸੂਬੇ ਵਿੱਚ ਸਮਾਜਿਕ ਬਰਾਬਰੀ, ਸਿੱਖਿਆ ਅਤੇ ਖੁਸ਼ਹਾਲੀ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਉਪਰਾਲਾ ਹੈ। ਡਾ: ਬਲਜੀਤ ਕੌਰ ਨੇ ਕਿਹਾ ਕਿ ਜਦੋਂ ਸਮਾਜ ਦਾ ਹਰ ਬੱਚਾ ਸਿੱਖਿਆ ਨਾਲ ਜੁੜ ਜਾਵੇਗਾ, ਵਿਸ਼ਵਾਸ ਨਾਲ ਅੱਗੇ ਵਧੇਗਾ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰੇਗਾ ਤਾਂ ‘ਰੰਗਲਾ ਪੰਜਾਬ’ ਦਾ ਸੁਪਨਾ ਸੱਚਮੁੱਚ ਸਾਕਾਰ ਹੋਵੇਗਾ।
