🚨 ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਘਰ ਈਡੀ ਦਾ ਛਾਪਾ –


ਚੰਡੀਗੜ੍ਹ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਅੱਜ ਸਵੇਰੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਛਾਪਾ ਮਾਰਿਆ। ਇਹ ਕਾਰਵਾਈ ਚੰਡੀਗੜ੍ਹ ਦੇ ਸੈਕਟਰ 2 ਸਥਿਤ ਉਨ੍ਹਾਂ ਦੇ ਘਰ ‘ਤੇ ਕੀਤੀ ਗਈ।

ਜਾਣਕਾਰੀ ਮੁਤਾਬਕ ਈਡੀ ਦੀਆਂ ਟੀਮਾਂ ਸਵੇਰੇ 7 ਵਜੇ ਦੇ ਕਰੀਬ ਮੌਕੇ ‘ਤੇ ਪਹੁੰਚੀਆਂ। ਦੱਸਿਆ ਜਾ ਰਿਹਾ ਹੈ ਕਿ ਅਧਿਕਾਰੀ ਕਰੀਬ 20 ਗੱਡੀਆਂ ‘ਚ ਉੱਥੇ ਪਹੁੰਚੇ, ਜਿਸ ਕਾਰਨ ਪੂਰੇ ਇਲਾਕੇ ‘ਚ ਹਫੜਾ-ਦਫੜੀ ਮਚ ਗਈ। ਤਿੰਨ ਦਰਜਨ ਦੇ ਕਰੀਬ ਸੀਆਈਏ ਅਤੇ ਐਸਐਫ ਦੇ ਜਵਾਨ ਸੁਰੱਖਿਆ ਲਈ ਤਾਇਨਾਤ ਕੀਤੇ ਗਏ ਸਨ।

ਸੂਤਰਾਂ ਮੁਤਾਬਕ ਇਹ ਛਾਪੇਮਾਰੀ ਅਧਿਕਾਰਤ ਤੌਰ ‘ਤੇ ਸਵੇਰੇ 7:25 ਵਜੇ ਸ਼ੁਰੂ ਹੋਈ। ਫਿਲਹਾਲ, ਜਾਂਚ ਜਾਰੀ ਹੈ ਅਤੇ ਅਜੇ ਤੱਕ ਇਸ ਮਾਮਲੇ ਵਿੱਚ ਈਡੀ ਵੱਲੋਂ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।

ED ਦੇ ਛਾਪੇ ‘ਤੇ CM ਭਗਵੰਤ ਮਾਨ ਦਾ ਵੱਡਾ ਬਿਆਨ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ‘ਤੇ ਈਡੀ ਦੇ ਛਾਪੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਅਤੇ ਭਾਜਪਾ ‘ਤੇ ਤਿੱਖਾ ਹਮਲਾ ਕੀਤਾ ਹੈ।

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਦੀ ਈਡੀ ਅੱਜ ਫਿਰ ਸੰਜੀਵ ਅਰੋੜਾ ਦੇ ਘਰ ਪਹੁੰਚੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਸਾਲ ਵਿੱਚ ਤੀਜੀ ਵਾਰ ਅਤੇ ਇੱਕ ਮਹੀਨੇ ਵਿੱਚ ਦੂਜੀ ਵਾਰ ਇਹ ਛਾਪੇਮਾਰੀ ਕੀਤੀ ਗਈ ਹੈ ਪਰ ਅਜੇ ਤੱਕ ਈਡੀ ਨੂੰ ਕੁਝ ਨਹੀਂ ਮਿਲਿਆ ਹੈ।

ਨਰਿੰਦਰ ਮੋਦੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ “ਪੰਜਾਬ ਗੁਰੂਆਂ ਦੀ ਧਰਤੀ ਹੈ, ਜਿਸ ਨੂੰ ਔਰੰਗਜ਼ੇਬ ਵੀ ਨਹੀਂ ਝੁਕਾ ਸਕਿਆ। ਇਹ ਭਗਤ ਸਿੰਘ ਦੀ ਧਰਤੀ ਹੈ, ਜਿਸ ਨੇ ਕਦੇ ਅੰਗਰੇਜ਼ਾਂ ਅੱਗੇ ਸਿਰ ਨਹੀਂ ਝੁਕਾਇਆ। ਇਸ ਤਰ੍ਹਾਂ ਪੰਜਾਬ ਮੋਦੀ ਸਰਕਾਰ ਦੀਆਂ ਚਾਲਾਂ ਅੱਗੇ ਨਹੀਂ ਝੁਕੇਗਾ।”

ਉਨ੍ਹਾਂ ਹੋਰ ਦੋਸ਼ ਲਾਇਆ ਕਿ ਈਡੀ ਅਤੇ ਭਾਜਪਾ ਦਾ ਅਨੈਤਿਕ ਗਠਜੋੜ ਹੈ, ਜਿਸ ਦਾ ਅੰਤ ਪੰਜਾਬ ਵਿੱਚ ਹੀ ਹੋਵੇਗਾ।

👉 ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਸਿਆਸੀ ਮਾਹੌਲ ਹੋਰ ਗਰਮ ਹੋ ਗਿਆ ਹੈ।

👉 ਇਸ ਕਾਰਵਾਈ ਦੇ ਕਾਰਨਾਂ ਦਾ ਖੁਲਾਸਾ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹੋਵੇਗਾ।

(ਜਾਰੀ ਰੱਖਣ ਲਈ ਅੱਪਡੇਟ…)

Leave a Comment

Your email address will not be published. Required fields are marked *

Scroll to Top