ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਦਾ ਅਹੁਦਾ ਸੰਭਾਲਿਆ – D5 News


ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਚੰਡੀਗੜ੍ਹ ਦੇ ਉਦਯੋਗ ਭਵਨ ਵਿਖੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਸ੍ਰੀ ਅਰੋੜਾ ਪਹਿਲਾਂ ਹੀ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ, ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ, ਸੁਸ਼ਾਸਨ ਅਤੇ ਸੂਚਨਾ ਤਕਨਾਲੋਜੀ ਅਤੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਰਗੇ ਪ੍ਰਮੁੱਖ ਵਿਭਾਗਾਂ ਦਾ ਚਾਰਜ ਸੰਭਾਲ ਰਹੇ ਹਨ। ਅਹੁਦਾ ਸੰਭਾਲਣ ਤੋਂ ਬਾਅਦ ਸ੍ਰੀ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੁੱਖ ਤਰਜੀਹ ਲਾਲ ਫੀਤਾਸ਼ਾਹੀ ਨੂੰ ਖਤਮ ਕਰਕੇ ਟਿਕਾਊ ਉਦਯੋਗਾਂ ਨੂੰ ਬੜ੍ਹਾਵਾ ਦੇ ਕੇ ਪੰਜਾਬ ਨੂੰ ਨਿਵੇਸ਼ ਦਾ ਸਭ ਤੋਂ ਪਸੰਦੀਦਾ ਸਥਾਨ ਬਣਾਉਣਾ ਹੈ ਅਤੇ ਨਾਲ ਹੀ ਹਰ ਉਦਯੋਗਿਕ ਪਸਾਰ ਵਿੱਚ ਸਥਾਨਕ ਲੋਕਾਂ ਲਈ ਨੌਕਰੀਆਂ ਨੂੰ ਯਕੀਨੀ ਬਣਾਉਣਾ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਸੁਚਾਰੂ ਅਰਥਚਾਰੇ ਦੀ ਸਿਰਜਣਾ ਲਈ ਉਦਯੋਗਿਕ ਨੀਤੀ, ਕੁਦਰਤੀ ਊਰਜਾ, ਹੁਨਰ ਵਿਕਾਸ ਅਤੇ ਪ੍ਰਸ਼ਾਸਨਿਕ ਸੁਧਾਰਾਂ ਨੂੰ ਆਪਸ ਵਿੱਚ ਜੋੜਿਆ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top