ਆਮ ਆਦਮੀ ਪਾਰਟੀ ਦੇ ਆਗੂ ਅਰਵਿੰਦ ਕੇਜਰੀਵਾਲ ਨੇ ਜਸਟਿਸ ਸਵਰਨਕਾਂਤਾ ਨੂੰ ਚਿੱਠੀ ਲਿਖ ਕੇ ਸਿਆਸੀ ਅਤੇ ਕਾਨੂੰਨੀ ਹਲਕਿਆਂ ਵਿੱਚ ਵੱਡੀ ਚਰਚਾ ਛੇੜ ਦਿੱਤੀ ਹੈ। ਕੇਜਰੀਵਾਲ ਨੇ ਆਪਣੇ ‘ਫੈਸਲੇ’ ਰਾਹੀਂ ਸਪੱਸ਼ਟ ਕੀਤਾ ਹੈ ਕਿ ਉਹ ਹੁਣ ਜਸਟਿਸ ਸਵਰਨਕਾਂਤਾ ਸਾਹਮਣੇ ਨਾ ਤਾਂ ਖੁਦ ਪੇਸ਼ ਹੋਣਗੇ ਅਤੇ ਨਾ ਹੀ ਆਪਣੇ ਕਿਸੇ ਵਕੀਲ ਰਾਹੀਂ। ਉਨ੍ਹਾਂ ਦਾ ਕਹਿਣਾ ਹੈ ਕਿ ਜਸਟਿਸ ਸਵਰਨਕਾਂਤ ਤੋਂ ਇਨਸਾਫ਼ ਮਿਲਣ ਦੀ ਉਨ੍ਹਾਂ ਦੀ ਉਮੀਦ ਪੂਰੀ ਤਰ੍ਹਾਂ ਟੁੱਟ ਗਈ ਹੈ, ਜਿਸ ਕਾਰਨ ਉਨ੍ਹਾਂ ਨੇ ਇਹ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਕੇਜਰੀਵਾਲ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਆਪਣੀ ‘ਅੰਦਰੂਨੀ ਜ਼ਮੀਰ’ ਦੀ ਆਵਾਜ਼ ਸੁਣ ਕੇ ਇਕ ਅਹਿਮ ਫੈਸਲਾ ਲਿਆ ਹੈ ਅਤੇ ਹੁਣ ਉਹ ਮਹਾਤਮਾ ਗਾਂਧੀ ਦੇ ਦਰਸਾਏ ਮਾਰਗ ‘ਤੇ ਚੱਲ ਕੇ ‘ਸਤਿਆਗ੍ਰਹਿ’ ਦਾ ਰਾਹ ਅਖਤਿਆਰ ਕਰਨਗੇ। ਇਸ ਸਭ ਦੇ ਬਾਵਜੂਦ ਕੇਜਰੀਵਾਲ ਨੇ ਕਾਨੂੰਨੀ ਵਿਕਲਪ ਖੁੱਲ੍ਹੇ ਰੱਖੇ ਹੋਏ ਹਨ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਉਹ ਜਸਟਿਸ ਸਵਰਨਕਾਂਤਾ ਦੇ ਫੈਸਲੇ ਵਿਰੁੱਧ ਸੁਪਰੀਮ ਕੋਰਟ ਵਿੱਚ ‘ਅਪੀਲ’ ਕਰਨ ਦਾ ਆਪਣਾ ਹੱਕ ਰਾਖਵਾਂ ਰੱਖਦੇ ਹਨ ਅਤੇ ਲੋੜ ਪੈਣ ’ਤੇ ਉੱਚ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
