ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਐਫਆਈਆਰ ਨੰਬਰ 39 ਦੇ ਮਾਮਲੇ ਵਿੱਚ ਅੱਜ ਸੈਸ਼ਨ ਕੋਰਟ ਵਿੱਚ ਅਹਿਮ ਸੁਣਵਾਈ ਹੋਈ। ਇਸ ਮੌਕੇ ਅੰਮ੍ਰਿਤਪਾਲ ਸਿੰਘ ਦੀ ਪੇਸ਼ੀ ਦੌਰਾਨ ਉਨ੍ਹਾਂ ਦੇ ਕਾਨੂੰਨੀ ਪੱਖ ਨੇ ਡਿਸਚਾਰਜ ਅਰਜ਼ੀ ਸਬੰਧੀ ਕਾਰਵਾਈ ਜਾਰੀ ਰੱਖੀ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਰਿਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ ਅੱਜ ਅਦਾਲਤ ਵਿੱਚ ਅਰਜ਼ੀ ਪੇਸ਼ ਕੀਤੀ ਗਈ ਸੀ, ਜਿਸ ਰਾਹੀਂ ਅੰਮ੍ਰਿਤਪਾਲ ਸਿੰਘ ਨੂੰ ਇਸ ਕੇਸ ਵਿੱਚੋਂ ਡਿਸਚਾਰਜ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਕਾਰਵਾਈ ਦੌਰਾਨ ਰਾਜ ਨੇ ਅਦਾਲਤ ਵਿੱਚ ਆਪਣਾ ਜਵਾਬ ਦਾਇਰ ਕੀਤਾ। ਐਡਵੋਕੇਟ ਸੰਧੂ ਨੇ ਦੱਸਿਆ ਕਿ ਅਦਾਲਤ ਨੇ ਹੁਣ ਇਸ ਮਾਮਲੇ ਵਿੱਚ ਦਲੀਲਾਂ ਸੁਣਨ ਲਈ ਅਗਲੀ ਤਰੀਕ ਤੈਅ ਕੀਤੀ ਹੈ। ਉਨ੍ਹਾਂ ਮੁਤਾਬਕ ਭਲਕੇ ਡਿਸਚਾਰਜ ਦੀ ਅਰਜ਼ੀ ‘ਤੇ ਦੋਵਾਂ ਧਿਰਾਂ ਵੱਲੋਂ ਵਿਸਥਾਰ ਨਾਲ ਬਹਿਸ ਕੀਤੀ ਜਾਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
