ਅੰਮ੍ਰਿਤਸਰ: ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਟੀਮ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ/ਗੋਲਾ ਬਾਰੂਦ ਦੀ ਤਸਕਰੀ ਵਿੱਚ ਸ਼ਾਮਲ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ। ਪੁਲਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 5.5 ਕਿਲੋਗ੍ਰਾਮ ਹੈਰੋਇਨ, 4 ਪਿਸਤੌਲ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰੋਂ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਕੋਲੋਂ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਖੇਪ ਹੋਰ ਸਪਲਾਈ ਲਈ ਸੀ, ਜੋ ਪੰਜਾਬ ਵਿੱਚ ਵੰਡੀ ਜਾਣੀ ਸੀ।
ਇਸ ਸਬੰਧੀ ਐਸਐਸਓਸੀ ਅੰਮ੍ਰਿਤਸਰ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਹੁਣ ਇਸ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਹਿੱਸੇ ਦੇ ਸਬੰਧਾਂ ਦਾ ਪਤਾ ਲਗਾਉਣ ਵਿੱਚ ਲੱਗੀ ਹੋਈ ਹੈ, ਤਾਂ ਜੋ ਇਸ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।
ਪੰਜਾਬ ਪੁਲਿਸ ਨੇ ਦੁਹਰਾਇਆ ਹੈ ਕਿ ਨਸ਼ਿਆਂ, ਗੈਰ-ਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧਾਂ ਵਿਰੁੱਧ ਆਪਣੀ “ਜ਼ੀਰੋ ਟੋਲਰੈਂਸ” ਨੀਤੀ ਜਾਰੀ ਰਹੇਗੀ ਅਤੇ ਅਜਿਹੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
