ਅੰਮ੍ਰਿਤਸਰ ਦੇ ਮਜੀਠਾ ਵਿੱਚ ਅੱਜ ਸਵੇਰੇ ਅਣਪਛਾਤੇ ਹਮਲਾਵਰਾਂ ਵੱਲੋਂ ਡਿਊਟੀ ’ਤੇ ਮੌਜੂਦ ਪੰਜਾਬ ਪੁਲੀਸ ਦੇ ਇੱਕ ਏਐਸਆਈ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਪੁਲੀਸ ਮੁਲਾਜ਼ਮ ਦੀ ਪਛਾਣ ਜੋਗਾ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਏਐਸਆਈ ਜੋਗਾ ਸਿੰਘ ਸਵੇਰੇ ਆਪਣੀ ਡਿਊਟੀ ’ਤੇ ਜਾ ਰਿਹਾ ਸੀ ਤਾਂ ਅਣਪਛਾਤੇ ਹਮਲਾਵਰਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਉਸ ਨੂੰ ਦੋ ਗੋਲੀਆਂ ਲੱਗੀਆਂ। ਗੋਲੀਆਂ ਲੱਗਣ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਕੁਝ ਦੇਰ ਬਾਅਦ ਹੀ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
