ਆਮ ਆਦਮੀ ਪਾਰਟੀ ਵੱਲੋਂ ਅੱਜ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਖਿਲਾਫ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਹ ਰੋਸ ਮੁਜ਼ਾਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਫ਼ਰਜ਼ੀ ਵੀਡੀਓ ਦੇ ਕੂੜ ਪ੍ਰਚਾਰ ਖ਼ਿਲਾਫ਼ ਕੀਤਾ ਜਾਵੇਗਾ ਅਤੇ ਆਮ ਆਦਮੀ ਪਾਰਟੀ ਸੜਕਾਂ ’ਤੇ ਉਤਰੇਗੀ। ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਪਟਿਆਲਾ, ਬਠਿੰਡਾ ਅਤੇ ਮੁਹਾਲੀ ਸਮੇਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਵੇਰੇ 10 ਵਜੇ ਅਤੇ 11 ਵਜੇ ਧਰਨੇ ਦਿੱਤੇ ਜਾਣਗੇ। ਪਾਰਟੀ ਵਰਕਰ ਅਤੇ ਆਗੂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੋਸ ਪ੍ਰਦਰਸ਼ਨ ਕਰਨਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
