‘ਆਪ’ ਦੇ ਵਫ਼ਦ ਨੇ ਡੀਜੀਪੀ ਨਾਲ ਮੁਲਾਕਾਤ ਕੀਤੀ, ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਉਣ ਵਾਲੀ ਜਾਅਲੀ ਵੀਡੀਓ ਸਾਜ਼ਿਸ਼ ਦੇ ਮਾਸਟਰਮਾਈਂਡ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ –


ਅਕਾਲੀ ਦਲ ਦਾ ਇਤਿਹਾਸ ਪੰਜਾਬ ਅਤੇ ਪੰਥਕ ਵਿਰੋਧੀ ਹੈ। ਇਸੇ ਤਰ੍ਹਾਂ ਦੀਆਂ ਸਾਜ਼ਿਸ਼ਾਂ ਨੇ 1986 ਅਤੇ 2015 ਵਿੱਚ 6 ਨੌਜਵਾਨਾਂ ਨੂੰ ਸ਼ਹੀਦ ਕੀਤਾ: ਹਰਪਾਲ ਸਿੰਘ ਚੀਮਾ*

*1986 ਦੇ ਨਕੋਦਰ ਬੇਅਦਬੀ ਕਾਂਡ ਤੋਂ ਲੈ ਕੇ 2015 ਦੇ ਬੇਦਬੀ ਕਾਂਡ ਤੱਕ ਅਕਾਲੀ ਦਲ ਨੇ ਪੰਜਾਬ ਅਤੇ ਪੰਥ ਨੂੰ ਵਾਰ-ਵਾਰ ਫੇਲ ਕੀਤਾ ਹੈ: ਹਰਪਾਲ ਸਿੰਘ ਚੀਮਾ*

*ਅਕਾਲੀ ਦਲ ਬੇਦਬੀ ਸਾਜ਼ਿਸ਼ਾਂ ਅਤੇ ਖੂਨ-ਖਰਾਬੇ ਵਿਚ ਆਪਣੀ ਭੂਮਿਕਾ ਤੋਂ ਨਹੀਂ ਬਚ ਸਕਦਾ: ਹਰਪਾਲ ਸਿੰਘ ਚੀਮਾ*

*ਅਕਾਲੀ ਗੈਂਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਫ ਸੁਥਰੇ ਅਕਸ ਤੋਂ ਪਰੇਸ਼ਾਨ ਹੈ, ਉਸ ਨੂੰ ਬਦਨਾਮ ਕਰਨ ਲਈ ਫਰਜ਼ੀ ਵੀਡੀਓ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ*

ਮਨਘੜਤ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ*

*ਫਰਜ਼ੀ ਵੀਡੀਓ ਅਤੇ ਇਸ ਨੂੰ ਪ੍ਰਸਾਰਿਤ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ: ਹਰਪਾਲ ਸਿੰਘ ਚੀਮਾ*

*ਸਾਜ਼ਿਸ਼ਕਰਤਾ ਭਾਵੇਂ ਪੰਜਾਬ ਵਿੱਚ ਬੈਠੇ ਹੋਣ ਜਾਂ ਵਿਦੇਸ਼, ਉਹਨਾਂ ਨੂੰ ਇਨਸਾਫ਼ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ: ਹਰਪਾਲ ਸਿੰਘ ਚੀਮਾ*

ਚੰਡੀਗੜ੍ਹ, 18 ਜੂਨ 2026:

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੱਕ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਕਸ ਨੂੰ ਢਾਹ ਲਾਉਣ ਅਤੇ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੇ ਇਰਾਦੇ ਨਾਲ ਫੈਲਾਈ ਜਾਅਲੀ ਵੀਡੀਓ ਦੇ ਸਬੰਧ ਵਿੱਚ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਡੀਜੀਪੀ ਨੂੰ ਦੋ ਰਿਪੋਰਟਾਂ ਸੌਂਪੀਆਂ ਅਤੇ ਸੋਸ਼ਲ ਮੀਡੀਆ ‘ਤੇ ਮਨਘੜਤ ਵੀਡੀਓ ਬਣਾਉਣ, ਪ੍ਰਸਾਰਿਤ ਕਰਨ ਅਤੇ ਵਧਾਉਣ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਵਫ਼ਦ ਵਿੱਚ ‘ਆਪ’ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਸ਼ਾਮਲ ਸਨ।

ਡੀਜੀਪੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ 3 ਕਰੋੜ ਪੰਜਾਬੀਆਂ ਵੱਲੋਂ ਚੁਣੀ ਗਈ ਹਰਮਨ ਪਿਆਰੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਫ਼-ਸੁਥਰੇ ਅਕਸ ਤੋਂ ਪੂਰੀ ਤਰ੍ਹਾਂ ਹੈਰਾਨ ਹੈ। ਚੀਮਾ ਨੇ ਕਿਹਾ, “ਆਪਣਾ ਗੁਆਚਿਆ ਸਿਆਸੀ ਆਧਾਰ ਮੁੜ ਹਾਸਲ ਕਰਨ ਲਈ ਅਕਾਲੀ ਦਲ ਹੁਣ ਇੰਨਾ ਨੀਵਾਂ ਹੋ ਗਿਆ ਹੈ ਕਿ ਇਹ ਵੀਡੀਓ ਬਣਾ ਕੇ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਰਚ ਰਿਹਾ ਹੈ। ਅਜਿਹੀਆਂ ਘਟੀਆ ਹਰਕਤਾਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।”

ਮੰਤਰੀ ਨੇ ਕਿਹਾ ਕਿ ਅਕਾਲੀ ਦਲ (ਬਾਦਲ) ਦਾ ਇਤਿਹਾਸ ਹਮੇਸ਼ਾ ਹੀ ਪੰਜਾਬ ਵਿਰੋਧੀ ਅਤੇ ਪੰਥ ਵਿਰੋਧੀ ਰਿਹਾ ਹੈ। ਉਨ੍ਹਾਂ ਕਿਹਾ, “ਜਦੋਂ ਵੀ ਅਕਾਲੀ ਦਲ ਸੱਤਾ ਵਿੱਚ ਆਉਂਦਾ ਹੈ, ਪੰਜਾਬ ਨੂੰ ਭਾਰੀ ਨੁਕਸਾਨ ਹੁੰਦਾ ਹੈ। ਪਾਰਟੀ ਨੇ ਵਾਰ-ਵਾਰ ਪੰਜਾਬ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੇ ਵਿਰੁੱਧ ਕੰਮ ਕੀਤਾ ਹੈ।”

ਪਿਛਲੀਆਂ ਘਟਨਾਵਾਂ ਨੂੰ ਯਾਦ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 1986 ਅਤੇ 2015 ਜੋ ਕਿ ਦੋਵੇਂ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਵਾਪਰੀਆਂ ਹਨ, ਉਨ੍ਹਾਂ ਕਿਹਾ ਕਿ 1986 ਵਿੱਚ ਨਕੋਦਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਸਮੇਂ ਸੰਗਤ ਨੇ ਇਨਸਾਫ਼ ਦੀ ਮੰਗ ਕਰਦਿਆਂ 4 4 ਨੌਜਵਾਨਾਂ ਨੂੰ ਸ਼ਹੀਦ ਕਰ ਦਿੱਤਾ ਸੀ। “ਇਸੇ ਤਰ੍ਹਾਂ, 2015 ਵਿੱਚ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਤੋਂ ਬਾਅਦ, ਰੋਸ ਪ੍ਰਦਰਸ਼ਨਾਂ ਦੌਰਾਨ 2 ਨੌਜਵਾਨਾਂ ਦੀ ਮੌਤ ਹੋ ਗਈ ਸੀ। ਦੋਵੇਂ ਘਟਨਾਵਾਂ ਸਾਜ਼ਿਸ਼, ਸੱਚ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਅਤੇ ਜਵਾਬਦੇਹੀ ਦੀ ਮੰਗ ਕਰਨ ਵਾਲਿਆਂ ਨਾਲ ਬੇਇਨਸਾਫੀ ਦੀਆਂ ਸਨ। ਇਹ ਘਟਨਾਵਾਂ ਅਕਾਲੀ ਦਲ ਦਾ ਅਸਲ ਚਿਹਰਾ ਅਤੇ ਪੰਜਾਬ ਅਤੇ ਪੰਥ ਨਾਲ ਵਾਰ-ਵਾਰ ਕੀਤੇ ਜਾ ਰਹੇ ਧੋਖੇ ਨੂੰ ਬੇਨਕਾਬ ਕਰਦੀਆਂ ਹਨ।”

ਉਨ੍ਹਾਂ ਅੱਗੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਬਣਾਏ ਗਏ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਜਾਣਬੁੱਝ ਕੇ ਗਾਇਬ ਕੀਤਾ ਗਿਆ ਕਿਉਂਕਿ ਇਹ ਅਕਾਲੀ ਦਲ ਦਾ ਅਸਲੀ ਚਿਹਰਾ ਨੰਗਾ ਕਰਨ ਵਾਲੀ ਸੀ। ਉਨ੍ਹਾਂ ਕਿਹਾ, “ਕਾਂਗਰਸ ਦੇ ਪੰਜ ਸਾਲਾਂ ਦੇ ਰਾਜ ਦੌਰਾਨ ਵੀ ਇਹ ਰਿਪੋਰਟ ਦਬਾਈ ਗਈ। 2015 ਵਿੱਚ ਅਕਾਲੀ ਦਲ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ, ਪ੍ਰਦਰਸ਼ਨਕਾਰੀ ਨੌਜਵਾਨਾਂ ‘ਤੇ ਗੋਲੀਆਂ ਚਲਾਈਆਂ ਗਈਆਂ ਅਤੇ ਬਾਅਦ ਵਿੱਚ ਸਬੂਤ ਨਸ਼ਟ ਕਰ ਦਿੱਤੇ ਗਏ। ਕਮਿਸ਼ਨ ਦੀਆਂ ਰਿਪੋਰਟਾਂ ਤੋਂ ਸਾਫ਼ ਪਤਾ ਲੱਗਦਾ ਹੈ ਕਿ ਮੌਕੇ ਤੋਂ ਬਰਾਮਦ ਹੋਏ ਖਾਲੀ ਕਾਰਤੂਸਾਂ ਨੂੰ ਵੀ ਦੋਸ਼ੀਆਂ ਨੂੰ ਬਚਾਉਣ ਲਈ ਛੇੜਛਾੜ ਕੀਤੀ ਗਈ ਸੀ।”

ਮੰਤਰੀ ਨੇ ਕਿਹਾ ਕਿ ਅਕਾਲੀ ਦਲ ਨੇ ਹੀ ਪੰਜਾਬ ਵਿੱਚ ਗੈਂਗਸਟਰ ਕਲਚਰ ਪੈਦਾ ਕੀਤਾ ਅਤੇ ਪਾਲਿਆ ਹੈ। ਉਨ੍ਹਾਂ ਕਿਹਾ, “ਅੱਜ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਫੈਸਲਾਕੁੰਨ ਕਾਰਵਾਈਆਂ ਰਾਹੀਂ ਪੰਜਾਬ ‘ਚੋਂ ਗੈਂਗਸਟਰਾਂ ਅਤੇ ਅਪਰਾਧੀਆਂ ਦਾ ਖਾਤਮਾ ਕਰ ਰਹੀ ਹੈ, ਤਾਂ ਅਕਾਲੀ ਦਲ ਇਸ ਨੂੰ ਹਜ਼ਮ ਨਹੀਂ ਕਰ ਪਾ ਰਿਹਾ ਹੈ। ਪਾਰਟੀ ਇੱਕ ਵਾਰ ਫਿਰ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਏਕਤਾ ਨੂੰ ਅੱਗ ਲਾਉਣ ਲਈ ਉਤਾਵਲੀ ਹੈ।”

‘ਆਪ’ ਦੇ ਵਫ਼ਦ ਨੇ ਪੰਜਾਬ ਪੁਲਿਸ ਤੋਂ ਮੰਗ ਕੀਤੀ ਕਿ ਫਰਜ਼ੀ ਵੀਡੀਓ ਦੇ ਮਾਸਟਰਮਾਈਂਡ ਦੇ ਨਾਲ-ਨਾਲ ਇਸ ਨੂੰ ਸੋਸ਼ਲ ਮੀਡੀਆ ‘ਤੇ ਫੈਲਾਉਣ ਵਾਲੇ ਸਾਰੇ ਲੋਕਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਅਮਨ-ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਜ਼ਿਸ਼ਕਰਤਾ ਭਾਵੇਂ ਪੰਜਾਬ ਵਿੱਚ ਬੈਠਾ ਹੋਵੇ ਜਾਂ ਵਿਦੇਸ਼ ਵਿੱਚ, ਉਸ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆ ਕੇ ਉਸ ਦੇ ਕੀਤੇ ਕੰਮਾਂ ਲਈ ਜਵਾਬਦੇਹ ਬਣਾਇਆ ਜਾਵੇਗਾ। ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ, ਸਦਭਾਵਨਾ ਅਤੇ ਸਥਿਰਤਾ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Leave a Comment

Your email address will not be published. Required fields are marked *

Scroll to Top