ਚੰਡੀਗੜ੍ਹ, 25 ਜੂਨ:
ਨੈਸ਼ਨਲ ਹੈਲਥ ਮਿਸ਼ਨ (ਐੱਨ.ਐੱਚ.ਐੱਮ.) ਪੰਜਾਬ ਅਤੇ ਪੰਜਾਬ ਰਾਜ ਏਡਜ਼ ਕੰਟਰੋਲ ਸੋਸਾਇਟੀ ਵੱਲੋਂ ਇਕਾਦਸ਼ੀ ਦੇ ਸ਼ੁਭ ਮੌਕੇ ‘ਤੇ ਸ਼ਰਧਾਲੂਆਂ ਦੀ ਸੇਵਾ ਲਈ ਸੈਕਟਰ 38-ਬੀ, ਚੰਡੀਗੜ੍ਹ ਸਥਿਤ ਦਫਤਰ ਦੇ ਸਾਹਮਣੇ ਛਬੀਲ ਲਗਾਈ ਗਈ। ਧਾਰਮਿਕ ਅਤੇ ਸੇਵਾ ਭਾਵਨਾ ਨਾਲ ਭਰਪੂਰ ਇਸ ਉਪਰਾਲੇ ਦੀ ਸ਼ੁਰੂਆਤ ਪੰਜਾਬ ਰਾਜ ਏਡਜ਼ ਕੰਟਰੋਲ ਸੋਸਾਇਟੀ ਦੇ ਵਧੀਕ ਪ੍ਰੋਜੈਕਟ ਡਾਇਰੈਕਟਰ ਡਾ: ਵਿਸ਼ਾਲ ਗਰਗ ਵੱਲੋਂ ਕੀਤੀ ਗਈ |
ਇਸ ਮੌਕੇ ਡਾ: ਵਿਸ਼ਾਲ ਗਰਗ ਨੇ ਕਿਹਾ ਕਿ ਇਕਾਦਸ਼ੀ ਵਰਗੇ ਪਵਿੱਤਰ ਦਿਹਾੜੇ ਸਾਨੂੰ ਸੇਵਾ, ਪਰਉਪਕਾਰ ਅਤੇ ਮਨੁੱਖਤਾ ਦੀ ਭਲਾਈ ਲਈ ਕੰਮ ਕਰਨ ਦੀ ਪ੍ਰੇਰਨਾ ਦਿੰਦੇ ਹਨ | ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਸਭ ਤੋਂ ਵੱਡਾ ਪੁੰਨ ਹੈ ਅਤੇ ਅਜਿਹੇ ਸਮਾਜਿਕ ਉਪਰਾਲੇ ਆਪਸੀ ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਦੇ ਹਨ।

ਇਸ ਮੌਕੇ ਸੰਯੁਕਤ ਡਾਇਰੈਕਟਰ (ਬੀ.ਟੀ.ਐਸ.) ਡਾ: ਸੁਨੀਤਾ ਦੇਵੀ, ਜੁਆਇੰਟ ਡਾਇਰੈਕਟਰ (ਸੀ.ਐਸ.ਟੀ.) ਡਾ: ਹਰਪ੍ਰੀਤ ਕੌਰ, ਜੁਆਇੰਟ ਡਾਇਰੈਕਟਰ (ਆਈ.ਈ.ਸੀ.) ਪਵਨ ਰੇਖਾ ਬੇਰੀ, ਏ.ਸੀ.ਐਫ.ਏ ਤੋਂ ਐਨ.ਐਚ.ਐਮ ਸ੍ਰੀ ਸੌਰਭ ਗੁਪਤਾ, ਮੈਨੇਜਰ ਐਚ.ਆਰ. ਸ੍ਰੀਮਤੀ ਦੀਪ ਸ਼ਿਖਾ, ਪ੍ਰੋਗਰਾਮ ਅਫ਼ਸਰ ਆਈ.ਈ.ਸੀ./ਬੀ.ਸੀ.ਸੀ. ਸ਼ਵਿੰਦਰ ਸਿੰਘ ਸਹਿਦੇਵ, ਮੈਨੇਜਰ ਐਨ.ਯੂ.ਐਚ.ਐਮ ਸ੍ਰੀਮਤੀ ਸੋਨੀਆ ਥਥਾਈ, ਸਲਾਹਕਾਰ ਕਮਿਊਨਿਟੀ ਭਾਗੀਦਾਰੀ ਮੋਨਿਕਾ ਬੱਬਰ, ਸਲਾਹਕਾਰ ਨੀਤੀ ਅਤੇ ਯੋਜਨਾ ਯੋਗੇਸ਼ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਸੰਗਤਾਂ ਲਈ ਹਲਵੇ-ਛੋਲੇ, ਜਲ ਜੀਰੇ ਅਤੇ ਮਿੱਠੇ ਜਲ ਦੇ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ। ਵੱਡੀ ਗਿਣਤੀ ਵਿਚ ਸੰਗਤਾਂ ਨੇ ਲੰਗਰ ਛਕਿਆ ਅਤੇ ਇਸ ਸੇਵਾ ਉਪਰਾਲੇ ਦੀ ਸ਼ਲਾਘਾ ਕੀਤੀ। ਅਧਿਕਾਰੀਆਂ ਤੇ ਕਰਮਚਾਰੀਆਂ ਨੇ ਪੂਰੀ ਤਨਦੇਹੀ ਅਤੇ ਤਨਦੇਹੀ ਨਾਲ ਸੰਗਤਾਂ ਦੀ ਸੇਵਾ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਛਬੀਲ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਠੰਡੇ ਮਿੱਠੇ ਜਲ ਦਾ ਪ੍ਰਸ਼ਾਦ ਛਕਿਆ ਅਤੇ ਸੰਸਥਾਵਾਂ ਦੇ ਸੇਵਾ ਕਾਰਜਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸਮਾਜ ਦੀ ਭਲਾਈ ਅਤੇ ਲੋਕ ਸੇਵਾ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ।
ਇਸ ਮੌਕੇ ਗੁਰਚਰਨ ਸਿੰਘ, ਚਰਨਜੀਤ ਸਿੰਘ ਚੰਨੀ, ਜਤਿੰਦਰ, ਰਣਜੀਤ ਸਿੰਘ, ਰੁਪਿੰਦਰ ਸਿੰਘ, ਚੰਨਪ੍ਰੀਤ, ਨਵਦੀਪ ਸਿੰਘ, ਪ੍ਰਦੀਪ, ਦੀਪਕ, ਹਰਪ੍ਰੀਤ ਸਿੰਘ, ਨਰੇਸ਼ ਕੁਮਾਰ, ਅਲਪਨਾ, ਗੁਰਪ੍ਰੀਤ ਕੌਰ, ਨੇਹਾ, ਮਨਿੰਦਰ ਸਿੰਘ, ਮਨਪ੍ਰੀਤ ਕੌਰ, ਸ਼ਾਲੂ, ਸਤਵੰਤ ਕੌਰ, ਰਾਜਨ, ਰਵੀ, ਕੁਲਬੀਰ, ਗੁਰਪ੍ਰੀਤ ਸਿੰਘ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।
