ਪੰਜਾਬ ਰਾਜ ਚੋਣ ਕਮਿਸ਼ਨ ਨੇ ਸੂਬੇ ‘ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਕਮਿਸ਼ਨ ਦੇ ਅਨੁਸਾਰ, ਅੱਠ ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਸਮੇਤ ਕੁੱਲ 105 ਸੰਸਥਾਵਾਂ ਦੀਆਂ ਚੋਣਾਂ ਮੰਗਲਵਾਰ, 26 ਮਈ, 2026 ਨੂੰ ਹੋਣਗੀਆਂ।
ਸ਼ਾਂਤਮਈ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ 23 ਜ਼ਿਲ੍ਹਿਆਂ ਵਿੱਚ ਆਈਏਐਸ ਅਤੇ ਸੀਨੀਅਰ ਪੀਸੀਐਸ ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਵਜੋਂ ਨਿਯੁਕਤ ਕੀਤਾ ਗਿਆ ਹੈ।
