ਚੰਡੀਗੜ੍ਹ, 29 ਮਈ:
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਕੀਤੇ ਜਾਣ ਦਾ ਨੋਟਿਸ ਲੈਂਦਿਆਂ ਸੀਨੀਅਰ ਪੁਲਿਸ ਕਪਤਾਨ, ਸੰਗਰੂਰ ਤੋਂ ਰਿਪੋਰਟ ਮੰਗੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੀ ਫੇਰੀ ਦੌਰਾਨ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਕੀਤੀ ਹੈ।
ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਫੈਲੀ ਖ਼ਬਰ ਦਾ ਲਿੰਕ ਭੇਜ ਕੇ ਕਮਿਸ਼ਨ ਇਸ ਮਾਮਲੇ ਦੀ ਜਾਂਚ ਰਿਪੋਰਟ 1 ਜੂਨ 2026 ਨੂੰ ਸਵੇਰੇ 9:00 ਵਜੇ ਐਸ.ਪੀ. ਹੈੱਡਕੁਆਰਟਰ, ਸੰਗਰੂਰ ਰਾਹੀਂ ਤਲਬ ਕੀਤਾ।
