ਚੰਡੀਗੜ੍ਹ, 30 ਜੂਨ:
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵੱਲੋਂ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਜਾਰੀ ਕੀਤੇ ਇਸ਼ਤਿਹਾਰ ਵਿੱਚ ਅਨੁਸੂਚਿਤ ਜਾਤੀ ਵਰਗ ਲਈ ਲਾਗੂ ਰਾਖਵਾਂਕਰਨ ਨੀਤੀ ਨੂੰ ਨਜ਼ਰਅੰਦਾਜ਼ ਕਰਨ ਦੇ ਮਾਮਲੇ ਵਿੱਚ ਅੱਜ ਸਕੱਤਰ ਸਕੂਲ ਸਿੱਖਿਆ ਵਿਭਾਗ, ਪੰਜਾਬ ਸਰਕਾਰ ਨੂੰ ਤਲਬ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ, ਜਿਸ ‘ਤੇ ਕਮਿਸ਼ਨ ਨੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਨੂੰ 3 ਜੁਲਾਈ 2026 ਨੂੰ ਨਿੱਜੀ ਪੱਧਰ ‘ਤੇ ਕਮਿਸ਼ਨ ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
