ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਯਾਨੀ ਅੱਜ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉਹ ਕੇਂਦਰੀ ਮੰਤਰੀ ਜੇਪੀ ਨੱਡਾ ਨੂੰ ਵੀ ਮਿਲੇ, ਜਿੱਥੇ ਉਨ੍ਹਾਂ ਪਾਰਟੀ ਵੱਲੋਂ ਨਾ ਸੁਣੇ ਜਾਣ ‘ਤੇ ਨਾਰਾਜ਼ਗੀ ਜ਼ਾਹਰ ਕੀਤੀ।
ਇਹ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਅਤੇ ਜੇਪੀ ਨੱਡਾ ਨਾਲ ਆਪਣੀ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀ ਕਰਦਿਆਂ ਦਿੱਤੀ। ਉਨ੍ਹਾਂ ਲਿਖਿਆ, “ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ।”
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਬਣਾਏ ਜਾਣ ਤੋਂ ਖੁਸ਼ ਨਹੀਂ ਹਨ। ਇਸ ਕਾਰਨ ਉਨ੍ਹਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਕਿਆਸਅਰਾਈਆਂ ਸ਼ੁਰੂ ਹੋ ਗਈਆਂ ਹਨ। ਹਾਲ ਹੀ ਵਿੱਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਨੇ ਵੀ ਕਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਸਾਡੇ ਸੰਪਰਕ ਵਿੱਚ ਹਨ। ਉਹ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੀਨੀਅਰ ਸਹਿਯੋਗੀ ਰਹੇ ਹਨ। ਕੈਪਟਨ ਅਤੇ ਹੁੱਡਾ ਚੰਗੇ ਦੋਸਤ ਹਨ।
