ਨੈਸ਼ਨਲ ਹਾਈਵੇਅ 44 ਤੋਂ ਸਫ਼ਰ ਕਰਨ ਵਾਲੇ ਯਾਤਰੀਆਂ ਦੇ ਨਾਲ-ਨਾਲ ਲੁਧਿਆਣਾ ਦੇ ਵਸਨੀਕਾਂ ਨੂੰ ਅੱਜ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਸਾਨ ਜਥੇਬੰਦੀਆਂ ਨੇ ਬਸਤੀ ਜੋਧੇਵਾਲ ਚੌਕ ਵਿੱਚ ਸੜਕ ਜਾਮ ਕਰਨ ਦਾ ਐਲਾਨ ਕੀਤਾ ਹੈ। ਸਥਾਨਕ ਅਤੇ ਸੂਬਾ ਪੱਧਰ ‘ਤੇ ਮੰਗਾਂ ਨੂੰ ਉਠਾਉਂਦੇ ਹੋਏ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਲੁਧਿਆਣਾ ਦੇ ਬਸਤੀ ਜੋਧੇਵਾਲ ਚੌਕ ਵਿਖੇ ਸਵੇਰੇ 11 ਵਜੇ ਤੋਂ ਕੌਮੀ ਮਾਰਗ ਜਾਮ ਕਰਨਗੇ। ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਉਹ ਬਸਤੀ ਜੋਧੇਵਾਲ ਚੌਕ ਅਤੇ ਐਨਐਚ-44 ਫਲਾਈਓਵਰ ’ਤੇ ਆਵਾਜਾਈ ਠੱਪ ਕਰਨਗੇ। ਇਸ ਦੌਰਾਨ ਪੁਲੀਸ ਨੇ ਟ੍ਰੈਫਿਕ ਐਡਵਾਈਜ਼ਰੀ ਜਾਰੀ ਕਰਦਿਆਂ ਲੋਕਾਂ ਨੂੰ ਜਾਮ ਦੌਰਾਨ ਬਸਤੀ ਜੋਧੇਵਾਲ ਚੌਕ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
