ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਸਾਰੇ ਆਗੂਆਂ ਨੂੰ ਕਰਵਾਇਆ ਪਾਰਟੀ ਵਿੱਚ ਸ਼ਾਮਲ
ਚੰਡੀਗੜ੍ਹ, 19 ਮਈ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੇ ਉਦੇਸ਼ ਨਾਲ ਭਗਵੰਤ ਮਾਨ ਸਰਕਾਰ ਵੱਲੋਂ ਲਾਗੂ ਕੀਤੇ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026’ ਨੂੰ ਜਨਤਕ ਅਤੇ ਸਿਆਸੀ ਹਲਕਿਆਂ ਵੱਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ।
ਇਸ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਕਈ ਪ੍ਰਮੁੱਖ ਆਗੂ ਅਤੇ ਵਰਕਰ ਆਪਣੀਆਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਵੱਲੋਂ ਸਾਰੇ ਆਗੂਆਂ ਨੂੰ ਰਸਮੀ ਤੌਰ ’ਤੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।
ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਈਸ਼ਨਿੰਦਾ ਦੇ ਸੰਵੇਦਨਸ਼ੀਲ ਮੁੱਦੇ ’ਤੇ ਸਿਆਸਤ ਕੀਤੀ ਅਤੇ ਮੁਲਜ਼ਮਾਂ ਨੂੰ ਬਚਾਉਣ ਦਾ ਕੰਮ ਕੀਤਾ। ਇਸ ਦੇ ਉਲਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਇਹ ਬਿੱਲ ਲਿਆ ਕੇ ਸਾਬਤ ਕਰ ਦਿੱਤਾ ਹੈ ਕਿ ਉਸ ਦੀ ਗੁਰੂ ਸਾਹਿਬ ਪ੍ਰਤੀ ਅਥਾਹ ਸ਼ਰਧਾ ਹੈ। ਇਸ ਸਖ਼ਤ ਕਾਨੂੰਨ ਦੇ ਆਉਣ ਨਾਲ ਸਮਾਜ ਵਿਰੋਧੀ ਅਨਸਰ ਜੋ ਕੁਫ਼ਰ ਤੋਲਣ ਦੀ ਕੋਸ਼ਿਸ਼ ਕਰਦੇ ਹਨ, ਵਿੱਚ ਡਰ ਪੈਦਾ ਹੋਵੇਗਾ ਅਤੇ ਪੰਜਾਬ ਦੀ ਧਾਰਮਿਕ ਸਹਿਣਸ਼ੀਲਤਾ ਅਤੇ ਸ਼ਾਂਤੀ ਬਰਕਰਾਰ ਰਹੇਗੀ।
ਦੂਜੇ ਪਾਸੇ ਓਐਸਡੀ ਘੁੰਮਣ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਮੂਹ ਆਗੂਆਂ ਤੇ ਵਰਕਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ‘ਆਪ’ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਕੀਤੂ ਗਰੇਵਾਲ ਸਾਬਕਾ ਮਹਿਲਾ ਪ੍ਰਧਾਨ ਪੰਜਾਬ ਕਾਂਗਰਸ ਅਤੇ ਮੈਂਬਰ ਮਹਿਲਾ ਤੇ ਬਾਲ ਭਲਾਈ (ਐਮਪੀ ਚੋਣ ਇੰਚਾਰਜ ਜੰਮੂ-ਕਸ਼ਮੀਰ), ਸਤਪਾਲ ਸਿੰਘ ਸਾਬਕਾ ਚੇਅਰਮੈਨ ਪਨਗ੍ਰੇਨ, ਕਮਲਦੀਪ ਸਿੰਘ ਰਾਣਾ ਵਰਕਾ ਜਨਰਲ ਸਕੱਤਰ ਪੰਜਾਬ ਕਾਂਗਰਸ, ਸਮਨਦੀਪ ਕੌਰ ਪ੍ਰਧਾਨ ਮਹਿਲਾ ਸੈੱਲ ਕਾਂਗਰਸ ਮਲੋਟ, ਹਰਦੇਵ ਸਿੰਘ ਸਾਬਕਾ ਚੇਅਰਮੈਨ ਬਲਾਕ ਸਮਿਤੀ (ਬੀਸੀ ਵਿੰਗ), ਗੁਰਜੀਤ ਸਿੰਘ ਸਾਬਕਾ ਚੇਅਰਮੈਨ ਬਲਾਕ ਸਮਿਤੀ (ਬੀਸੀ ਵਿੰਗ), ਗੁਰਜੀਤ ਸਿੰਘ ਜਨਰਲ ਸਕੱਤਰ ਬਲਾਕ ਸਮਿਤੀ (ਬੀ.ਸੀ. ਵਿੰਗ), ਗੁਰਜੀਤ ਸਿੰਘ ਇੰਚਾਰਜ ਬਲਾਕ ਸਮਿਤੀ (ਜੰਮੂ-ਕਸ਼ਮੀਰ) ਸ਼ਾਮਲ ਹਨ। ਉਮੀਦਵਾਰਾਂ ਵਿੱਚ ਜ਼ਿਲ੍ਹਾ ਪ੍ਰੀਸ਼ਦ ਤਲਵੰਡੀ ਸਾਬੋ, ਹਰਦੇਵ ਸਿੰਘ ਸਾਬਕਾ ਬਲਾਕ ਸਮਿਤੀ ਮੈਂਬਰ ਸਾਬਕਾ ਸਰਪੰਚ, ਜਸਕਰਨ ਸਿੰਘ ਜਠਵਾਲ ਸਾਬਕਾ ਜਨਰਲ ਸਕੱਤਰ ਕਾਂਗਰਸ, ਵਾਸ਼ਨ ਸਿੰਘ, ਸੁਰਜੀਤ ਸਿੰਘ ਸਾਬਕਾ ਸਰਪੰਚ ਪਿੰਡ ਗੁਰੂਨਨਕਪੂਰਾ ਬਿਆਸ ਸ਼ਾਮਲ ਹਨ।
