ਕੇਂਦਰੀ ਰਾਜ ਮੰਤਰੀ ਬਿੱਟੂ ਨੇ SC ਭਾਈਚਾਰੇ ਤੋਂ ਮੰਗੀ ਮਾਫੀ, ਕਿਹਾ – ‘ਮੇਰੇ ਮੂੰਹੋਂ ਨਿਕਲੇ ਸ਼ਬਦਾਂ ਦੀ ਗਲਤੀ ਮੰਨਦਾ ਹਾਂ’


ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ 26 ਮਈ ਨੂੰ ਨਿਗਮ ਚੋਣਾਂ ਵਾਲੇ ਦਿਨ ਐਸਸੀ ਭਾਈਚਾਰੇ ਬਾਰੇ ਕੀਤੀ ਟਿੱਪਣੀ ਲਈ ਮੁਆਫੀ ਮੰਗਦਿਆਂ ਕਿਹਾ ਕਿ ਮੈਂ ਹੱਥ ਜੋੜ ਕੇ ਮਾਫੀ ਮੰਗਦਾ ਹਾਂ। ਜੇਕਰ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੋਵੇ ਤਾਂ ਮੈਂ ਮਾਫੀ ਚਾਹੁੰਦਾ ਹਾਂ। ਮੇਰੇ ਮੂੰਹੋਂ ਨਿਕਲੇ ਸ਼ਬਦਾਂ ਦਾ ਦੋਸ਼ ਮੈਂ ਆਪਣੇ ਸਿਰ ਲੈਂਦਾ ਹਾਂ। ਜੇਕਰ ਮੈਨੂੰ SC ਕਮਿਸ਼ਨ ਵੱਲੋਂ ਬੁਲਾਇਆ ਗਿਆ ਤਾਂ ਮੈਂ ਲਿਖਤੀ ਤੌਰ ‘ਤੇ ਮੁਆਫੀ ਮੰਗਾਂਗਾ। ਬਿੱਟੂ ਨੇ ਕਿਹਾ ਕਿ ਇਸ ਪੂਰੇ ਗੁਰੂ ਨਗਰੀ ਵਿੱਚ ਇਹ ਪਵਿੱਤਰ ਨਗਰੀ ਜਿੱਥੇ ਸਾਡਾ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ ਅਤੇ ਰਾਮ ਤੀਰਥ ਸਥਿਤ ਹੈ। ਮੈਂ ਅੱਜ ਇੱਥੇ ਇਸ ਲਈ ਆਇਆ ਹਾਂ ਕਿਉਂਕਿ ਐਸਸੀ ਕਮਿਸ਼ਨ ਨੇ 26 ਮਈ ਨੂੰ ਧੂਰੀ ਵਿੱਚ ਵਾਪਰੀ ਘਟਨਾ ਸਬੰਧੀ ਐਸਐਸਪੀ ਸੰਗਰੂਰ ਤੋਂ ਰਿਪੋਰਟ ਮੰਗੀ ਹੈ। ਇਸ ਮਾਮਲੇ ਨੂੰ ਲੈ ਕੇ ਹੋਰ ਵੀ ਕਈ ਥਾਵਾਂ ‘ਤੇ ਏ.ਸੀ.ਕਮਿਸ਼ਨ ਦੇ ਸਾਹਮਣੇ ਰੋਸ ਪ੍ਰਦਰਸ਼ਨ ਹੋਏ ਹਨ। ਬਿੱਟੂ ਨੇ ਕਿਹਾ ਕਿ ਮੈਨੂੰ ਨਹੀਂ ਪਤਾ ਕਿ ਹੋਰ ਸਿਆਸੀ ਪਾਰਟੀਆਂ ਦੇ ਆਗੂ ਐਸਸੀ ਕਮਿਸ਼ਨ ਨੂੰ ਕਿਵੇਂ ਦੇਖਦੇ ਹਨ, ਪਰ ਮੈਂ ਐਸਸੀ ਕਮਿਸ਼ਨ ਤੋਂ ਪਹਿਲਾਂ ਹੀ ਮੁਆਫ਼ੀ ਮੰਗਦਾ ਹਾਂ। ਜੇਕਰ ਕਮਿਸ਼ਨ ਨੇ ਮੈਨੂੰ ਬੁਲਾਇਆ ਤਾਂ ਮੈਂ ਉੱਥੇ ਜਾ ਕੇ ਆਪਣਾ ਪੱਖ ਰੱਖਾਂਗਾ ਅਤੇ ਲਿਖਤੀ ਰੂਪ ਵਿੱਚ ਮੁਆਫ਼ੀ ਵੀ ਮੰਗਾਂਗਾ। ਕੇਂਦਰੀ ਮੰਤਰੀ ਨੇ ਕਿਹਾ ਕਿ ਅਸਲ ਵਿਚ ਉਸ ਸਮੇਂ ਤਕਰਾਰ ਅਤੇ ਤਣਾਅ ਵਾਲੀ ਸਥਿਤੀ ਸੀ। ਮੈਂ ਇਕੱਲਾ ਸੀ ਅਤੇ 50-60 ਦੇ ਕਰੀਬ ਪੁਲਿਸ ਮੁਲਾਜ਼ਮ ਵੀ ਸਥਿਤੀ ਨੂੰ ਸੰਭਾਲਣ ਵਿਚ ਲੱਗੇ ਹੋਏ ਸਨ। ਉਸ ਸਮੇਂ ਮੇਰੇ ਨਾਲ ਐਸਸੀ ਭਾਈਚਾਰੇ ਦਾ ਇੱਕ ਆਗੂ, ਹਿੰਦੂ ਭਾਈਚਾਰੇ ਦਾ ਇੱਕ ਆਗੂ ਅਤੇ ਧੂਰੀ ਤੋਂ ਰਾਮਗੜ੍ਹੀਆ ਭਾਈਚਾਰੇ ਦੇ ਮੇਰੇ ਸਾਥੀ ਮੌਜੂਦ ਸਨ। ਮੈਂ ਇੱਕ ਵਾਰ ਫਿਰ ਇਸ ਲਈ ਮੁਆਫੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਮੈਂ ਨਵਾਂਸ਼ਹਿਰ, ਬੰਗਾ ਅਤੇ ਗੜ੍ਹਸ਼ੰਕਰ ਦੇ ਇਲਾਕਿਆਂ ਤੋਂ ਸੰਸਦ ਮੈਂਬਰ ਰਿਹਾ ਹਾਂ ਜਿੱਥੇ ਵੱਡੀ ਗਿਣਤੀ ਵਿੱਚ ਐਸ.ਸੀ ਭਾਈਚਾਰੇ ਦੇ ਲੋਕ ਰਹਿੰਦੇ ਹਨ। ਮੇਰੇ ਦਾਦਾ ਜੀ ਅਤੇ ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਦੇ ਸਮੇਂ ਤੋਂ ਇਸ ਭਾਈਚਾਰੇ ਨਾਲ ਮੇਰਾ ਗੂੜ੍ਹਾ ਰਿਸ਼ਤਾ ਰਿਹਾ ਹੈ। ਅਸੀਂ ਹਮੇਸ਼ਾ ਇਸ ਭਾਈਚਾਰੇ ਨਾਲ ਮਿਲ ਕੇ ਤਿਉਹਾਰ ਮਨਾਉਂਦੇ ਰਹੇ ਹਾਂ ਅਤੇ ਖੁਸ਼ੀਆਂ ਸਾਂਝੀਆਂ ਕਰਦੇ ਆ ਰਹੇ ਹਾਂ। ਮੈਂ ਸਮੂਹ NGO, ਸਮਾਜਿਕ ਸੰਸਥਾਵਾਂ ਅਤੇ ਵੱਖ-ਵੱਖ ਡੇਰਿਆਂ ਦੇ ਸੰਤਾਂ-ਮਹਾਂਪੁਰਸ਼ਾਂ ਤੋਂ ਵੀ ਮੁਆਫੀ ਮੰਗਦਾ ਹਾਂ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top