ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਕਮਿਸ਼ਨ ਨੇ ਧੂਰੀ ਫੇਰੀ ਦੌਰਾਨ ਕਥਿਤ ਤੌਰ ’ਤੇ ਨਸਲੀ ਟਿੱਪਣੀ ਵਾਲੇ ਸ਼ਬਦਾਂ ਦੀ ਵਰਤੋਂ ਦਾ ਨੋਟਿਸ ਲਿਆ ਹੈ। ਸੰਗਰੂਰ ਦੇ ਸੀਨੀਅਰ ਪੁਲੀਸ ਅਧਿਕਾਰੀ ਤੋਂ ਰਿਪੋਰਟ ਤਲਬ ਕਰਕੇ ਜਾਂਚ ਦੇ ਹੁਕਮ ਦਿੱਤੇ ਹਨ। ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ਅਤੇ ਖਬਰਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਰਵਨੀਤ ਬਿੱਟੂ ਨੇ ਨਸਲੀ ਗਾਲਾਂ ਦੀ ਵਰਤੋਂ ਕੀਤੀ ਸੀ। ਇਹ ਵਿਵਾਦ ਰਵਨੀਤ ਬਿੱਟੂ ਦੇ ਦੌਰੇ ਨਾਲ ਜੁੜਿਆ ਹੋਇਆ ਹੈ। ਨਗਰ ਨਿਗਮ ਚੋਣਾਂ ਦੇ ਸਬੰਧ ਵਿੱਚ ਬਿੱਟੂ ਦੀ ਉਥੇ ਡਿਊਟੀ ’ਤੇ ਤਾਇਨਾਤ ਪੰਜਾਬ ਪੁਲੀਸ ਦੇ ਅਧਿਕਾਰੀਆਂ ਨਾਲ ਬਹਿਸ ਹੋ ਗਈ। ਇਸ ਦੌਰਾਨ ਬਿੱਟੂ ਨੇ ਪੁਲੀਸ ਮੁਲਾਜ਼ਮਾਂ ਲਈ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਕੀਤੀ। ਪੰਜਾਬ ਐਸਸੀ ਕਮਿਸ਼ਨ ਨੇ ਜਾਂਚ ਰਿਪੋਰਟ ਪੇਸ਼ ਕਰਨ ਲਈ 1 ਜੂਨ 2026 ਨੂੰ ਸਵੇਰੇ 9 ਵਜੇ ਤੱਕ ਦਾ ਸਮਾਂ ਦਿੱਤਾ ਹੈ। ਕਮਿਸ਼ਨ ਨੇ ਹਦਾਇਤ ਕੀਤੀ ਹੈ ਕਿ ਐਸਪੀ ਹੈੱਡਕੁਆਰਟਰ, ਸੰਗਰੂਰ ਰਾਹੀਂ ਮੁਕੰਮਲ ਰਿਪੋਰਟ ਪੇਸ਼ ਕੀਤੀ ਜਾਵੇ। ਇਸ ਰਿਪੋਰਟ ਦੇ ਆਧਾਰ ‘ਤੇ ਅਗਲੇਰੀ ਕਾਨੂੰਨੀ ਕਾਰਵਾਈ ਦਾ ਫੈਸਲਾ ਕੀਤਾ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
